ਅਮਰੀਕਾ ‘ਚ ਹਾਲਾਤ ਬੇਕਾਬੂ, ਮੌਤਾਂ ਦਾ ਅੰਕੜਾ 9,600 ਪਾਰ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਹਰ ਰੋਜ਼ ਤੇਜੀ ਨਾਲ ਵੱਧ ਰਿਹਾ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆ ਵਿੱਚ 1200 ਲੋਕਾਂ ਦੀ ਮੌਤ ਹੋਈ ਹੈ। ਜਾਨਲੇਵਾ ਕੋਰੋਨਾ ਵਾਇਰਸ ਨਾਲ ਅਮਰੀਕਾ ਵਿੱਚ ਮਰਨ ਵਾਲਿਆਂ ਦਾ ਅੰਕੜਾ 10 ਹਜ਼ਾਰ ਨੂੰ ਛੂਹਣ ਵਾਲਾ ਹੈ ਹੁਣ ਤੱਕ ਦੇ ਅੰਕੜਿਆਂ ਮੁਤਾਬਕ ਇੱਥੇ 9,600 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਦੇਸ਼ਵਾਸੀਆਂ ਨੂੰ ਆਗਾਹ ਕੀਤਾ ਹੈ ਕਿ ਆਉਣ ਵਾਲੇ ਦੋ ਹਫਤੇ ਬੇਹੱਦ ਔਖੇ ਹੋਣ ਵਾਲੇ ਹਨ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਮੌਤਾਂ ਹੋਣਗੀਆਂ। ਟਰੰਪ ਨੇ ਦੱਸਿਆ ਕਿ ਅਮਰੀਕਾ ਨੇ ਹੁਣ ਤੱਕ 10 ਲੱਖ 60 ਹਜ਼ਾਰ ਲੋਕਾਂ ਦਾ ਕੋਰੋਨਾ ਵਾਇਰਸ ਟੈਸਟ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਕਿਹਾ ਹੈ ਕਿ ਉਹ ਸੋਸ਼ਲ ਡਿਸਟੇਂਸਿੰਗ ਦਾ ਪਾਲਣ ਕਰਨ ਅਤੇ ਆਪਣੇ ਘਰ ਵਿਚ ਹੀ ਰਹਿਣ।

ਦੇਸ਼ ਦੇ ਸਭ ਤੋਂ ਵੱਡੇ ਡਾਕਟਰਾਂ ‘ਚੋਂ ਇੱਕ ਡਾ.ਬ‌ਰਕਸ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਸੱਤ ਤੋਂ ਦਸ ਦਿਨਾਂ ਵਿੱਚ ਮਹਾਮਾਰੀ ਦਾ ਕਹਿਰ ਦੇਖਣ ਨੂੰ ਮਿਲੇਗਾ। ਨਿਊਯਾਰਕ ਅਤੇ ਨਿਊਜਰਸੀ ਇਸ ਨਾਲ ਵਿਸ਼ੇਸ਼ ਤੌਰ ਤੇ ਪ੍ਰਭਾਵਿਤ ਹੋਣਗੇ।

Share this Article
Leave a comment