ਵਾਸ਼ਿੰਗਟਨ: ਮਹਾਮਾਰੀ ਕੋਰੋਨਾ ਵਾਇਰਸ ਨਾਲ ਲਗਾਤਾਰ ਜੂਝ ਰਗੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਵਿਚ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਥੇ ਮ੍ਰਿਤਕਾਂ ਦਾ ਅੰਕੜਾ 67 ਹਜ਼ਾਰ ਨੂੰ ਪਾਰ ਕਰ ਗਿਆ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੀ ਰਿਪੋਰਟ ਦੇ ਅਨੁਸਾਰ ਅਮਰੀਕਾ ਵਿੱਚ ਬੀਤੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੀ ਵਜ੍ਹਾ ਕਾਰਨ 1450 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਤੋਂ ਇਲਾਵਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐਤਵਾਰ ਸ਼ਾਮ ਤੱਕ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਣ ਵਿੱਚ 11 ਲੱਖ 50 ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਸਨ। ਇਨ੍ਹਾਂ ‘ਚੋਂ 67674 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਉੱਥੇ ਹੀ ਦੁਨੀਆ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2,44,000 ਤੋਂ ਜ਼ਿਆਦਾ ਹੋ ਗਈ ਹੈ ਅਤੇ ਸੰਕਰਮਿਤਾਂ ਦੀ ਗਿਣਤੀ 34 ਲੱਖ 83 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਜਦਕਿ 11 ਲੱਖ 21 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ ।