ਅਮਰੀਕਾ ‘ਚ ਮੌਤਾਂ ਦਾ ਅੰਕੜਾ 45,000 ਪਾਰ, 8 ਲੱਖ ਤੋਂ ਜ਼ਿਆਦਾ ਸੰਕਰਮਿਤ

TeamGlobalPunjab
1 Min Read

ਵਾਸ਼ਿੰਗਟਨ: ਦੁਨੀਆ ਮਹਾਮਾਰੀ ਕੋਰੋਨਾ ਸੰਕਰਮਣ ਦੇ ਦੌਰ ਤੋਂ ਲੰਘ ਰਹੀ ਹੈ। ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਹਰ ਰੋਜ਼ ਵਾਧਾ ਹੋ ਰਿਹਾ ਹੈ। ਇਸ ਵਾਇਰਸ ਨਾਲ ਹੁਣ ਤੱਕ ਇੱਕ ਲੱਖ 77 ਹਜ਼ਾਰ ਤੋਂ ਜ਼ਿਆਦਾ ਜਾਨਾ ਜਾ ਚੁੱਕੀਆਂ ਹਨ ਅਤੇ 25 ਲੱਖ 57 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ ਹਨ। ਜਦਕਿ ਛੇ ਲੱਖ 90 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ।

ਦੁਨੀਆ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਵਿੱਚ ਮ੍ਰਿਤਕਾਂ ਦੀ ਗਿਣਤੀ 45 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ ਅੱਠ ਲੱਖ 40 ਹਜ਼ਾਰ ਤੋਂ ਜ਼ਿਆਦਾ ਲੋਕ ਲਪੇਟ ਵਿੱਚ ਹਨ। ਜੌਹਨ ਹਾਪਕਿੰਸ ਦੇ ਮੁਤਾਬਕ ਇੱਥੇ ਪਿਛਲੇ 24 ਘੰਟੇ ਵਿੱਚ 1738 ਲੋਕਾਂ ਦੀ ਮੌਤ ਹੋਈ ਹੈ।

ਯੂਰਪੀ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਨਾਲ ਹੁਣ ਤੱਕ 1,10,192 ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂਰਪ ਇਸ ਮਹਾਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣ ਵਾਲਾ ਮਹਾਂਦੀਪ ਹੈ। ਇੱਥੇ ਕੁੱਲ 12,46,840 ਕੋਰੋਨਾ ਪਾਜ਼ਿਟਿਵ ਮਾਮਲੇ ਦਰਜ ਹੋਏ ਹਨ। ਮਰਨ ਵਾਲੇ ਸਭ ਤੋਂ ਜ਼ਿਆਦਾ 24,648 ਇਟਲੀ, 21,717 ਸਪੇਨ ਅਤੇ 20,796 ਫ਼ਰਾਂਸ ਵਿੱਚ ਹਨ। ਉੱਥੇ ਹੀ ਬ੍ਰਿਟੇਨ ਵਿੱਚ 17,337 ਲੋਕਾਂ ਨੇ ਇਸ ਬੀਮਾਰੀ ਕਾਰਨ ਜਾਨ ਗਵਾਈ ਹੈ।

Share This Article
Leave a Comment