ਵਾਸ਼ਿੰਗਟਨ: ਦੁਨੀਆ ਮਹਾਮਾਰੀ ਕੋਰੋਨਾ ਦੇ ਕਹਿਰ ਨਾਲ ਲਗਾਤਾਰ ਜੂਝ ਰਹੀ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਤਿੰਨ ਲੱਖ 24 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਸੰਕਰਮਿਤਾਂ ਦੀ ਗਿਣਤੀ 49 ਲੱਖ 86 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਜਦਕਿ 19 ਲੱਖ 58 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।
ਦੁਨੀਆ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਵਿੱਚ ਮ੍ਰਿਤਕਾਂ ਦੀ ਗਿਣਤੀ 93 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 15 ਲੱਖ 70 ਹਜ਼ਾਰ ਤੋਂ ਜ਼ਿਆਦਾ ਲੋਕ ਸੰਕਰਮਿਤ ਹਨ।
ਜੋਹਨ ਹਾਪਕਿੰਸ ਦੀ ਰਿਪੋਰਟ ਦੇ ਮੁਤਾਬਕ ਅਮਰੀਕਾ ‘ਚ 24 ਘੰਟੇ ਦੋਰਾਨ 1561 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ 17,000 ਤੋਂ ਜ਼ਿਆਦਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਕੱਲੇ ਨਿਊ ਯਾਰਕ ਵਿਚ ਹੀ ਮੌਤਾਂ ਦੀ ਗਿਣਤੀ 28,816 ਤੋਂ ਜ਼ਿਆਦਾ ਹੈ ਤੇ 363,517 ਮਰੀਜ਼ ਸੰਕਰਮਿਤ ਹਨ। ਇਸ ਦੇ ਨਾਲ ਹੀ ਨਿਊਜਰਸੀ 10,747 ਮੌਤਾਂ ਦੇ ਅੰਕੜੇ ਨਾਲ ਦੂਜੇ ਨੰਬਰ ‘ਤੇ ਹੈ।