Breaking News

ਅਮਰੀਕੀ ਦੂਤਘਰ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਲੈ ਕੇ ਦਿੱਤੀ ਸਖਤ ਪ੍ਰਤੀਕਿਰਿਆ, ਦੇਖੋ ਕੀ ਕਿਹਾ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਭਾਰਤ ਦੌਰੇ ‘ਤੇ 24 ਫਰਵਰੀ ਯਾਨੀ ਅੱਜ ਭਾਰਤ ਪਹੁੰਚ ਗਏ ਹਨ। ਟਰੰਪ ਨਾਲ ਭਾਰਤ ਦੌਰੇ ‘ਤੇ ਆ ਰਹੀ ਉਨ੍ਹਾਂ ਦੀ ਪਤਨੀ ਮੇਲਾਨੀਆ ਕੱਲ 25 ਫਰਵਰੀ ਨੂੰ ਦਿੱਲੀ ਦੇ ਇੱਕ ਸਰਕਾਰੀ ਸਕੂਲ ਦੀ ਹੈਪੀਨਸ ਕਲਾਸ ‘ਚ ਬੱਚਿਆਂ ਨਾਲ ਮੁਲਾਕਾਤ ਕਰਨਗੇ।

ਦੱਸ ਦਈਏ ਕਿ ਇਸ ਪ੍ਰੋਗਰਾਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੌਜੂਦ ਨਹੀਂ ਹੋਣਗੇ। ਇਸ ਮੁੱਦੇ ‘ਤੇ ਗਰਮਾਈ ਸਿਆਸਤ ‘ਚ ਅਮਰੀਕੀ ਦੂਤਘਰ ਨੇ ਸਾਫ ਕੀਤਾ ਹੈ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਹੈ, ਇਸ ਲਈ ਬਿਹਤਰ ਹੋਵੇਗਾ ਕਿ ਉਹ ਸਿੱਖਿਆ, ਸਕੂਲ ਤੇ ਵਿਦਿਆਰਥੀਆਂ ‘ਤੇ ਧਿਆਨ ਕੇਂਦਰਤ ਕਰਨ।

ਅਮਰੀਕੀ ਦੂਤਘਰ ਨੇ ਆਪਣੇ ਇੱਕ ਬਿਆਨ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਮੇਲਾਨੀਆ ਦੇ ਸਮਾਗਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਮੌਜੂਦਗੀ ‘ਤੇ ਕੋਈ ਇਤਰਾਜ਼ ਨਹੀਂ ਹੈ।

ਸਿਸੋਦੀਆ ਨੇ ਟਵੀਟ ਕਰ ਕਿਹਾ ਹੈ ਕਿ ਇਹ ਦਿੱਲੀ ਸਰਕਾਰ, ਅਧਿਆਪਕਾਂ ਅਤੇ ਦਿੱਲੀ ਦੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ ਕਿ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਦਿੱਲੀ ਦੇ ਸਕੂਲ ਦਾ ਦੌਰਾ ਕਰ ਰਹੀ ਹੈ। ਸਾਡੀ ਹੈਪੀਨਸ ਕਲਾਸਾਂ ਨੂੰ ਦੁਨੀਆ ਤੋਂ ਪ੍ਰਸ਼ੰਸਾ ਤੇ ਮਾਨਤਾ ਮਿਲ ਰਹੀ ਹੈ। ਅਮਰੀਕੀ ਦੂਤਘਰ ਨੇ ਇਸ ਬਾਰੇ ‘ਚ ਜੋ ਸੋਚਿਆ ਹੈ ਅਸੀਂ ਉਸ ਦਾ ਸਨਮਾਨ ਕਰਦੇ ਹਾਂ।

ਰਿਪੋਰਟਾਂ ਮੁਤਾਬਿਕ ਇਸ ਪ੍ਰੋਗਰਾਮ ‘ਚੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸੀਸੋਦੀਆ ਦਾ ਨਾਮ ਹਟਾ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਉਹ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਸਨ ਕਿਉਂਕਿ ਇਹ ਸਕੂਲ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਹਨ। ਆਮ ਆਦਮੀ ਪਾਰਟੀ (ਆਪ) ਨੇ ਇਸ ਨੂੰ ਲੈ ਕੇ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ।

Check Also

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਤਿਆਰ ਕੀਤੀ ਜਾ ਰਹੀ ਸੀ AKF ਨਾਮ ਦੀ ਹਥਿਆਰਬੰਦ ਫੋਰਸ: ਸੂਤਰ

ਨਿਊਜ਼ ਡੈਸਕ: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ …

Leave a Reply

Your email address will not be published. Required fields are marked *