ਯੂਕਰੇਨ ‘ਤੇ ਹਮਲੇ ਤੋਂ ਦੁਖੀ ਅਮਰੀਕਾ, ਰੂਸ ਨਾਲ ਆਮ ਵਪਾਰਕ ਰਿਸ਼ਤੇ ਵੀ ਤੋੜੇ

TeamGlobalPunjab
3 Min Read

ਵਾਸ਼ਿੰਗਟਨ- ਅਮਰੀਕੀ ਕਾਂਗਰਸ ਨੇ ਵੀਰਵਾਰ ਨੂੰ ਮਾਸਕੋ ਨਾਲ ਆਮ ਵਪਾਰਕ ਸਬੰਧਾਂ ਨੂੰ ਖ਼ਤਮ ਕਰ ਦਿੱਤਾ। ਅਮਰੀਕਾ ਪਹਿਲਾਂ ਹੀ ਕਈ ਪਾਬੰਦੀਆਂ ਦਾ ਐਲਾਨ ਕਰ ਚੁੱਕਾ ਹੈ। ਆਮ ਵਪਾਰਕ ਪਾਬੰਦੀਆਂ ਲਈ ਪਹਿਲਾਂ ਵੋਟਿੰਗ ਹੋਈ ਅਤੇ ਫਿਰ ਇਹ ਫੈਸਲਾ ਲਿਆ ਗਿਆ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ‘ਤੇ ਦਬਾਅ ਵਧਾਉਂਦੇ ਹੋਏ ਅਮਰੀਕਾ ਨੇ ਇਹ ਕਾਰਵਾਈ ਕੀਤੀ ਹੈ। ਇਹ ਫੈਸਲਾ ਰੂਸ ਦੇ ਸਹਿਯੋਗੀ ਬੇਲਾਰੂਸ ਲਈ ਵੀ ਲਾਗੂ ਹੋਵੇਗਾ। ਦਰਅਸਲ, ਯੂਕਰੇਨ ‘ਤੇ ਹਮਲੇ ਦੇ ਬਾਅਦ ਤੋਂ ਹੀ ਅਮਰੀਕਾ ਅਤੇ ਨਾਟੋ ਦੇਸ਼ਾਂ ਨੇ ਰੂਸ ‘ਤੇ ਪਾਬੰਦੀਆਂ ਦਾ ਐਲਾਨ ਕੀਤਾ ਹੈ।

ਇਸ ਫੈਸਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਰੂਸ ਅਤੇ ਬੇਲਾਰੂਸ ‘ਤੇ ਵਾਧੂ ਪਾਬੰਦੀਆਂ ਅਤੇ ਟੈਕਸ ਵਧਾਉਣ ਦਾ ਐਲਾਨ ਕਰ ਸਕਦੇ ਹਨ। ਸੈਨੇਟ ਦੇ ਬਹੁਗਿਣਤੀ ਨੇਤਾ ਚੱਕ ਸ਼ੂਮਰ ਨੇ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੂਕਰੇਨ ਵਿਰੁੱਧ ਜੰਗੀ ਅਪਰਾਧਾਂ ਲਈ ਜਵਾਬਦੇਹ ਠਹਿਰਾਉਣ ਦੀ ਲੋੜ ਹੈ। ਵਪਾਰ ਦੀ ਮੁਅੱਤਲੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਲਈ ਕੁਝ ਰੂਸੀ ਵਸਤੂਆਂ ਦੇ ਆਯਾਤ ‘ਤੇ ਉੱਚ ਚਾਰਜ ਲਗਾਉਣ ਦਾ ਰਾਹ ਸਾਫ਼ ਹੋ ਜਾਵੇਗਾ।

ਰੂਸੀ ਤੇਲ ‘ਤੇ ਪਾਬੰਦੀ ਲਗਾਉਣ ਵਾਲੇ ਬਿੱਲ ਤੋਂ ਪਾਬੰਦੀਆਂ ਸੰਹਿਤਾਬੱਧ ਹੋਣਗੀਆਂ। ਬਾਇਡਨ ਪਹਿਲਾਂ ਹੀ ਸਰਕਾਰੀ ਕਾਰਵਾਈ ਰਾਹੀਂ ਪਾਬੰਦੀਆਂ ਲਗਾ ਚੁੱਕੇ ਹਨ। ਵੀਰਵਾਰ ਨੂੰ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਵੀ ਯੂਕਰੇਨ ਦੇ ਬੁਚਾ ਵਿੱਚ ਹੋਏ ਕਤਲੇਆਮ ਤੋਂ ਬਾਅਦ ਰੂਸ ਨੂੰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਮੁਅੱਤਲ ਕਰ ਦਿੱਤਾ ਸੀ। ਇਹ ਵੱਡਾ ਫੈਸਲਾ ਅਮਰੀਕੀ ਦੇ ਪ੍ਰਸਤਾਵ ‘ਤੇ ਹੀ ਲਿਆ ਗਿਆ ਹੈ।

ਅਮਰੀਕਾ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀਆਂ ਦੋ ਬੇਟੀਆਂ ‘ਤੇ ਆਰਥਿਕ ਪਾਬੰਦੀਆਂ ਲਗਾ ਦਿੱਤੀਆਂ ਹਨ। ਪੁਤਿਨ ਦੀਆਂ ਦੋ ਬੇਟੀਆਂ ਤੋਂ ਇਲਾਵਾ ਵ੍ਹਾਈਟ ਹਾਊਸ ਨੇ ਰੂਸ ਦੇ ਕਈ ਵੱਡੇ ਨੇਤਾਵਾਂ ਅਤੇ ਕਈ ਬੈਂਕਾਂ ਅਤੇ ਕਾਰੋਬਾਰੀਆਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਨੇ ਰੂਸ ਦੇ ਚੋਟੀ ਦੇ ਸਰਕਾਰੀ ਅਤੇ ਨਿੱਜੀ ਬੈਂਕਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਵ੍ਹਾਈਟ ਹਾਊਸ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀਆਂ ਦੋ ਬੇਟੀਆਂ ਮਾਰੀਆ ਵੋਰੋਨਤਸੋਵਾ ਅਤੇ ਕੈਟਰੀਨਾ ਤਿਖੋਨੋਵਾ ‘ਤੇ ਪਾਬੰਦੀਆਂ ਲਗਾਈਆਂ ਹਨ।

- Advertisement -

ਪਾਬੰਦੀਆਂ ਦਾ ਦਾਇਰਾ ਵਧਾਉਂਦੇ ਹੋਏ ਅਮਰੀਕਾ ਨੇ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਾਰੋਵ ਅਤੇ ਰੂਸ ਦੇ ਸਾਬਕਾ ਰਾਸ਼ਟਰਪਤੀ ਦਮਿਤਰੀ ਮੇਦਵੇਦੇਵ ਅਤੇ ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਤੀਨ ਸਮੇਤ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ‘ਤੇ ਵੀ ਪਾਬੰਦੀਆਂ ਲਗਾਈਆਂ ਹਨ। ਵ੍ਹਾਈਟ ਹਾਊਸ ਨੇ ਇੱਕ ਬਿਆਨ ‘ਚ ਇਹ ਵੀ ਕਿਹਾ ਕਿ ਰੂਸ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਬਰਬੈਂਕ ਅਤੇ ਨਿੱਜੀ ਬੈਂਕ ਅਲਫਾ ਬੈਂਕ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਇਨ੍ਹਾਂ ਦੋਵਾਂ ਬੈਂਕਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਨਿਵੇਸ਼ ਅਮਰੀਕਾ ਵਿੱਚ ਨਹੀਂ ਕੀਤਾ ਜਾ ਸਕੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment