ਅਮਰੀਕਾ ‘ਚ FDA ਨੇ ਮਾਡਰਨਾ ਦੀ ਕੋਰੋਨਾ ਵਾਇਰਸ ਵੈਕਸੀਨ ਨੂੰ ਵੀ ਦਿੱਤੀ ਮਨਜ਼ੂਰੀ

TeamGlobalPunjab
1 Min Read

ਵਾਸ਼ਿੰਗਟਨ: ਦੁਨੀਆ ਭਰ ‘ਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਕੋਰੋਨਾ ਵਾਇਰਸ ਵੈਕਸੀਨ ਦੇ ਟ੍ਰਾਇਲ ਜਾਰੀ ਹਨ। ਇਸ ਦੌਰਾਨ, ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਇਕ ਪੈਨਲ ਨੇ ਮਾਡਰਨਾ ਦੇ ਕੋਰੋਨਾ ਵਾਇਰਸ ਦੇ ਟੀਕੇ ਨੂੰ ਐਮਰਜੈਂਸੀ ਵਿੱਚ ਵਰਤੋਂ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇੱਕ ਨਿਊਜ਼ ਏਜੰਸੀ ਦੇ ਅਨੁਸਾਰ ਕਮੇਟੀ ਨੇ 20-0 ਦੀ ਵੋਟ ਨਾਲ ਕਿਹਾ ਹੈ ਕਿ ਇਹ ਟੀਕਾ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਕੋਰੋਨਾ ਦੇ ਖਤਰੇ ਨੂੰ ਘਟਾਉਣ ਲਈ ਕਾਰਗਰ ਹੈ। ਲਗਭਗ ਇਕ ਹਫ਼ਤਾ ਪਹਿਲਾਂ, ਇਸੇ ਪੈਨਲ ਨੇ ਫਾਈਜ਼ਰ ਅਤੇ ਬਾਇਓਨਐਨਟੈਕ ਦੇ ਟੀਕਾ ਨੂੰ ਵੀ ਮਨਜ਼ੂਰੀ ਦਿੱਤੀ ਸੀ।

ਉਧਰ ਅਮਰੀਕਾ ਵਿਚ ਟੀਕੇ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮਿਲਣ ਕਾਰਣ ਕੋਰੋਨਾ ਨਾਲ ਨਜਿੱਠਣ ਦੀਆਂ ਉਮੀਦਾਂ ਵਧ ਗਈਆਂ ਹਨ। ਅਮਰੀਕਾ ਵਿਚ 3 ਲੱਖ ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਅਤੇ ਕੋਰੋਨਾ ਦੇ ਫੈਲਣ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੀਤੇ ਬੁੱਧਵਾਰ ਨੂੰ ਕੋਰੋਨਾ ਦੇ ਕਾਰਨ 3,580 ਲੋਕਾਂ ਦੀ ਮੌਤ ਹੋਈ ਸੀ। ਅਮਰੀਕਾ ਵਿਚ, ਕੋਰੋਨਾ ਸੰਕਟ ਦਾ ਅਸਰ ਹਸਪਤਾਲਾਂ ਅਤੇ ਸਿਹਤ ਦੇਖਭਾਲ ਕਰਨ ਵਾਲੇ ਕਰਮਚਾਰੀਆਂ ‘ਤੇ ਵੀ ਵੇਖਣ ਨੂੰ ਮਿਲ ਰਿਹਾ ਹੈ।

Share this Article
Leave a comment