ਅਮਰੀਕੀ ਫੈਡਰਲ ਕੋਰਟ ਨੇ TikTok ਨੂੰ ਐਪ ਸਟੋਰ ‘ਤੇ ਬੈਨ ਕਰਨ ਦੇ ਰਾਸ਼ਟਰਪਤੀ ਟਰੰਪ ਦੇ ਹੁਕਮ ‘ਤੇ ਲਗਾਈ ਰੋਕ

TeamGlobalPunjab
2 Min Read

ਵਾਸ਼ਿੰਗਟਨ: ਅਮਰੀਕੀ ਫੈਡਰਲ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੀਨੀ ਐਪ ਟਿਕਟਾਕ ਨੂੰ ਐਪ ਸਟੋਰ ‘ਤੇ  ਬੈਨ ਕਰਨ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਇੱਥੇ ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਹਾਲ ਹੀ ‘ਚ ਟਿਕਟਾਕ ਨੂੰ ਐਪ ਸਟੋਰ ਅਤੇ ਗੂਗਲ ਸਟੋਰ ਤੋਂ ਡਾਊਨਲੋਡ ਕਰਨ ਤੋਂ ਰੋਕਣ ਲਈ ਹੁਕਮ ਦਿੱਤਾ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਐਪਲ ਐਪ ਸਟੋਰ ਅਤੇ ਗੂਗਲ ਪਲੇਅ ਸਟੋਰ ਤੋਂ ਟਿਕਟਾਕ ਨੂੰ ਡਾਊਨਲੋਡ ਨਹੀਂ ਕੀਤਾ ਜਾ ਸਕੇਗਾ।

ਬੀਤੇ ਐਤਵਾਰ ਅਮਰੀਕੀ ਫੈਡਰਲ ਕੋਰਟ ਦੇ ਜੱਜ ਕਾਰਲ ਨਿਕੋਲਸ ਨੇ ਟਰੰਪ ਦੇ ਇਸ ਹੁਕਮ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਇਸ ਹੁਕਮ ਅਨੁਸਾਰ ਅਮਰੀਕਾ ਦੇ ਵਾਸ਼ਿੰਗਟਨ ‘ਚ ਚੀਨ ਦੀ ਵੀਡੀਓ ਸ਼ੇਅਰਿੰਗ ਐਪ ਟਿਕਟਾਕ ਨੂੰ ਐਤਵਾਰ ਦੇਰ ਰਾਤ 11.59 ਵਜੇ ਤੋਂ ਡਾਊਨਲੋਡ ਕਰਨ ‘ਤੇ ਪਾਬੰਦੀ ਲਗਾਈ ਗਈ ਸੀ। ਅਦਾਲਤ ਦੇ ਇਸ ਫੈਸਲੇ ਨਾਲ ਟਰੰਪ ਪ੍ਰਸ਼ਾਸਨ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ।

ਦੱਸ ਦੇਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ 6 ਅਗਸਤ ਨੂੰ ਇਕ ਕਾਰਜਕਾਰੀ ਹੁਕਮ ਜਾਰੀ ਕੀਤਾ ਸੀ, ਜਿਸ ਵਿਚ ਸ਼ਾਰਟ ਵੀਡੀਓ ਐਪ ਟਿਕਟਾਕ ਅਤੇ ਵੀਚੈਟ ‘ਤੇ ਬੈਨ ਲਗਾਉਣ ਦਾ ਹੁਕਮ ਦਿੱਤਾ ਗਿਆ ਸੀ। ਇਸ ਤੋਂ ਪਿਛਲੇ ਹਫ਼ਤੇ ਸੈਨ ਫ੍ਰਾਂਸਿਸਕੋ ‘ਚ ਇਕ ਫੈਡਰਲ ਜੱਜ ਨੇ ਵੀਚੈਟ ਐਪ ਦੇ ਬੈਨ ਦੇ ਹੁਕਮ ਨੂੰ ਪਲਟ ਦਿੱਤਾ ਸੀ ਅਤੇ ਉਸ ‘ਤੇ ਲੱਗੇ ਬੈਨ ‘ਤੇ ਰੋਕ ਲਗਾ ਦਿੱਤੀ ਸੀ।

Share this Article
Leave a comment