ਰਸਮੀ ਤੌਰ ‘ਤੇ ਵਿਸ਼ਵ ਸਿਹਤ ਸੰਗਠਨ ਤੋਂ ਵੱਖ ਹੋਇਆ ਅਮਰੀਕਾ : ਯੂਐਸ ਮੀਡੀਆ

TeamGlobalPunjab
2 Min Read

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਯੂਐਸ ਦੇ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਤੋਂ ਰਸਮੀ ਤੌਰ ‘ਤੇ ਅਲੱਗ ਹੋਣ ਦਾ ਐਲਾਨ ਕਰ ਦਿੱਤਾ ਹੈ। ਅਮਰੀਕੀ ਨਿਊਜ਼ ਵੈਬਸਾਈਟ “ਦਿ ਹਿਲ” ਦੀ ਇਕ ਰਿਪੋਰਟ ਦੇ ਅਨੁਸਾਰ ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ  ਫੈਸਲੇ ਦੀ ਪੁਸ਼ਟੀ ਕੀਤੀ ਹੈ।

ਇਸ ਐਲਾਨ ਸਬੰਧੀ ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਹ ਫੈਸਲਾ ਸੋਮਵਾਰ ਤੋਂ ਪ੍ਰਭਾਵੀ ਕਰ ਦਿੱਤਾ ਗਿਆ ਹੈ। ਇੱਥੇ ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਮਈ ‘ਚ ਡਬਲਯੂਐਚਓ ਤੋਂ ਅਮਰੀਕਾ ਨੂੰ ਵੱਖ ਕਰਨ ਦਾ ਐਲਾਨ ਕੀਤਾ ਸੀ। ਟਰੰਪ ਨੇ ਦੋਸ਼ ਲਾਇਆ ਸੀ ਕਿ ਵਿਸ਼ਵ ਸਿਹਤ ਸੰਗਠਨ ਚੀਨ ਦੇ ਕੰਟਰੋਲ ਹੇਠ ਕੰਮ ਕਰ ਰਿਹਾ ਹੈ ਅਤੇ ਕੋਵਿਡ-19 ਨੂੰ ਲੈ ਕੇ ਡਬਲਯੂਐੱਚਓ ਨੇ ਜ਼ਰੂਰੀ ਸਿਹਤ ਜਾਣਕਾਰੀ ਬਹੁਤ ਦੇਰੀ ਨਾਲ ਜਾਰੀ ਕੀਤੀ ਹੈ। ਜਿਸ ਕਾਰਨ ਅਮਰੀਕਾ ‘ਚ ਕੋਰੋਨਾ ਨਾਲ ਇੰਨੀ ਵੱਡੀ ਗਿਣਤੀ ‘ਚ ਮੌਤਾਂ ਹੋਈਆਂ ਹਨ।

ਅਮਰੀਕਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਅਮਰੀਕਾ ‘ਚ ਹੁਣ ਤੱਕ ਕੋਰੋਨਾ ਦੇ 3,097,084 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 133,972 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ। 1,354,863 ਲੋਕ ਕੋਰੋਨਾ ਤੋਂ ਠੀਕ ਵੀ ਹੋ ਚੁੱਕੇ ਹਨ।

ਦੱਸ ਦਈਏ ਕਿ ਹੁਣ ਤੱਕ ਦੁਨੀਆ ‘ਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ 1.17 ਕਰੋੜ ਨੂੰ ਪਾਰ ਕਰ ਗਈ ਹੈ, ਜਦੋਂ ਕਿ 5.40 ਲੱਖ ਤੋਂ ਵੱਧ ਲੋਕ ਵਾਇਰਸ ਨਾਲ ਆਪਣੀਆਂ ਜਾਨ ਗੁਆ ਚੁੱਕੇ ਹਨ।

- Advertisement -

Share this Article
Leave a comment