ਅਮਰੀਕਾ : ਵਿਸ਼ਵ ਨੇਤਾਵਾਂ ਨੂੰ ਪਹਿਲੇ ਵਿਸ਼ਵਵਿਆਪੀ ਜਲਵਾਯੂ ਵਿਚਾਰ ਵਟਾਂਦਰੇ ਲਈ ਸੱਦਾ

TeamGlobalPunjab
1 Min Read

ਵਾਸ਼ਿੰਗਟਨ :  ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਣੇ 30 ਵਿਸ਼ਵ ਨੇਤਾਵਾਂ ਨੂੰ ਪਹਿਲੇ ਵਿਸ਼ਵਵਿਆਪੀ ਜਲਵਾਯੂ ਵਿਚਾਰ ਵਟਾਂਦਰੇ ਲਈ ਸੱਦਾ ਦਿੱਤਾ ਹੈ। ਇਹ ਕਾਨਫਰੰਸ 22 ਤੇ 23 ਅਪ੍ਰੈਲ ਨੂੰ ਵ੍ਹਾਈਟ ਹਾਊਸ ‘ਚ ਹੋਵੇਗੀ।

ਦੱਸ ਦਈਏ ਬਾਇਡਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵੀ ਵਿਚਾਰ ਵਟਾਂਦਰੇ ਲਈ ਸੱਦਾ ਦਿੱਤਾ ਹੈ।

 ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਇਸ ਸਮਾਰੋਹ ਦੇ ਜ਼ਰੀਏ, ਅਮਰੀਕਾ ਜੈਵਿਕ ਬਾਲਣਾਂ ਤੋਂ ਜਲਵਾਯੂ ਪ੍ਰਦੂਸ਼ਣ ਨੂੰ ਘਟਾਉਣ ਲਈ ਵਿਸ਼ਵਵਿਆਪੀ ਪੱਧਰ ‘ਤੇ ਕੀਤੇ ਜਾ ਰਹੇ ਯਤਨਾਂ ‘ਚ ਸਹਾਇਤਾ ਦੀ ਉਮੀਦ ਕਰਦਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ 22 ਤੇ 23 ਅਪ੍ਰੈਲ ਨੂੰ ਹੋਣ ਵਾਲੇ ਪ੍ਰੋਗਰਾਮ ਲਈ ਬੀਤੇ ਸ਼ੁੱਕਰਵਾਰ ਨੂੰ 40 ਵਿਸ਼ਵ ਨੇਤਾਵਾਂ ਨੂੰ ਸੱਦਾ ਪੱਤਰ ਭੇਜਿਆ ਗਿਆ।

Share this Article
Leave a comment