ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਜਹਾਜ਼ ਨੂੰ ਲੱਗੀ ਅੱਗ, ਹਾਦਸੇ ਦੇ ਸਮੇਂ ਜਹਾਜ਼ ‘ਚ 126 ਲੋਕ ਸਵਾਰ ਸਨ, 3 ਮਾਮੂਲੀ ਜ਼ਖਮੀ

ਵਾਸ਼ਿੰਗਟਨ- ਅਮਰੀਕਾ ਦੇ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਜਹਾਜ਼ ਦੇ ਲੈਂਡਿੰਗ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਦੇ ਸਮੇਂ ਇਸ ਜਹਾਜ਼ ਵਿੱਚ 126 ਲੋਕ ਮੌਜੂਦ ਸਨ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਸ਼ਾਮ 5.30 ਵਜੇ (ਅਮਰੀਕੀ ਸਮੇਂ) ‘ਤੇ ਜਹਾਜ਼ ਦਾ ਲੈਂਡਿੰਗ ਗੇਅਰ ਟੁੱਟ ਗਿਆ ਅਤੇ ਹਵਾਈ ਅੱਡੇ ‘ਤੇ ਡਿੱਗ ਗਿਆ। ਜਿਸ ਤੋਂ ਬਾਅਦ ਜਹਾਜ਼ ਹਵਾਈ ਅੱਡੇ ‘ਤੇ ਮੌਜੂਦ ਇੱਕ ਕਰੇਨ ਟਾਵਰ ਨਾਲ ਟਕਰਾ ਗਿਆ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨਟੀਏਸੀਬੀ) ਦਾ ਕਹਿਣਾ ਹੈ ਕਿ ਜਾਂਚਕਰਤਾਵਾਂ ਦੀ ਇੱਕ ਟੀਮ ਹਾਦਸੇ ਵਾਲੀ ਥਾਂ ਦਾ ਦੌਰਾ ਕਰੇਗੀ। ਇਸ ਦੇ ਨਾਲ ਹੀ ਮਿਆਮੀ ਦੀ ਫਾਇਰ ਰੈਸਕਿਊ ਟੀਮ ਦਾ ਕਹਿਣਾ ਹੈ ਕਿ ਫਾਇਰਫਾਈਟਰਜ਼ ਨੇ ਅੱਗ ‘ਤੇ ਕਾਬੂ ਪਾ ਲਿਆ ਹੈ।

ਮਿਆਮੀ-ਡੇਡ ਏਵੀਏਸ਼ਨ ਵਿਭਾਗ ਦੇ ਬੁਲਾਰੇ ਨੇ ਐਸੋਸੀਏਟਡ ਪ੍ਰੈਸ ਨੂੰ ਇੱਕ ਈਮੇਲ ਵਿੱਚ ਕਿਹਾ ਕਿ ਰੈੱਡ ਏਅਰ ਦੀ ਉਡਾਣ ਡੋਮਿਨਿਕਨ ਰੀਪਬਲਿਕ ਦੇ ਸੈਂਟੋ ਡੋਮਿੰਗੋ ਪਹੁੰਚੀ ਸੀ। ਅੱਗ ਲੱਗਣ ਕਾਰਨ ਇਸ ਦਾ ਲੈਂਡਿੰਗ ਗੇਅਰ ਟੁੱਟ ਗਿਆ। ਇਸ ਘਟਨਾ ਤੋਂ ਬਾਅਦ ਕੁਝ ਉਡਾਣਾਂ ‘ਚ ਦੇਰੀ ਹੋਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬਜ਼ੁਰਗ ਮਹਿਲਾ ਦੇ ਹੱਥ ਟੁੱਟਣ ‘ਤੇ ਪੁਲਿਸ ਮਹਿਲਾ ਨੂੰ ਹੱਸਣਾ ਪਿਆ ਮਹਿੰਗਾ, ਅਦਾਲਤ ਨੇ ਸੁਣਾਈ ਸਜ਼ਾ

ਨਿਊਜ਼ ਡੈਸਕ: ਅਮਰੀਕਾ ਦੇ ਕੋਲੋਰਾਡੋ ‘ਚ ਇਕ ਪੁਲਿਸ ਮਹਿਲਾ ਨੂੰ ਹੱਸਣਾ ਮਹਿੰਗਾ ਪੈ ਗਿਆ। ਦਰਅਸਲ, …

Leave a Reply

Your email address will not be published.