ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ‘ਚੋਂ ਪਹਿਲੇ ਸਥਾਨ ‘ਤੇ ਪਹੁੰਚਿਆ ਅਮਰੀਕਾ

TeamGlobalPunjab
1 Min Read

ਵਾਸ਼ਿੰਗਟਨ: ਪਿਛਲੇ ਸਾਲ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਹੁਣ ਪੁਰੀ ਦੁਨੀਆ ਆ ਗਈ ਹੈ। ਇਸ ਵਿੱਚ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅਮਰੀਕਾ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ।

ਇੱਥੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 81 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਲਗਭਗ 33 ਕਰੋਡ਼ ਦੀ ਅਬਾਦੀ ਵਾਲੇ ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਲੋਕ ਇਸ ਨਾਲ ਪ੍ਰਭਾਵਿਤ ਹੋ ਰਹੇ ਹਨ। ਜਦਕਿ ਇਟਲੀ ਵਿੱਚ ਕੋਰੋਨਾ ਵਾਇਰਸ ਦੇ 80,539 ਮਾਮਲੇ ਸਾਹਮਣੇ ਆਏ ਤੇ ਚੀਨ ਵਿੱਚ 81,285 ਕੋਰੋਨਾ ਵਾਇਰਸ ਦੇ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ।

ਉੱਥੇ ਹੀ ਦੂਜੇ ਪਾਸੇ ਮੌਤਾਂ ਦੇ ਮਾਮਲੇ ਵਿਚ ਹੁਣ ਇਟਲੀ ਤੋਂ ਬਾਅਦ ਸਪੇਨ ਨੇ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ। ਸਪੇਨ ਵਿਚ ਕੋਰੋਨਾ ਵਾਇਰਸ ਕਾਰਨ ਚੀਨ ਨਾਲੋਂ ਵਧੇਰੇ ਇੱਕ ਦਿਨ ‘ਚ 738 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜਿਸ ਕਾਰਨ ਸਪੇਨ ਦੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3434 ਤੱਕ ਪਹੁੰਚ ਗਈ ਹੈ।

Share this Article
Leave a comment