ਕੋਰੋਨਾਵਾਇਰਸ ਨਾਲ ਨਜਿੱਠਣ ਲਈ ਅਮਰੀਕਾ ਵੱਲੋਂ ਪ੍ਰਭਾਵਿਤ ਦੇਸ਼ਾਂ ਨੂੰ 10 ਕਰੋੜ ਡਾਲਰ ਮਦਦ ਦੀ ਪੇਸ਼ਕਸ਼

TeamGlobalPunjab
1 Min Read

ਵਾਸ਼ਿੰਗਟਨ: ਕੋਰੋਨਾਵਾਇਰਸ ਨੇ ਚੀਨ ਤੋਂ ਬਾਅਦ ਲਗਭਗ 25 ਦੇਸ਼ਾਂ ‘ਚ ਆਪਣੇ ਪੈਰ ਪਸਾਰ ਲਏ ਹਨ। ਜਿਸ ਕਾਰਨ ਪੂਰੇ ਵਿਸ਼ਵ ‘ਤੇ ਇਸ ਮਹਾਂਮਾਰੀ ਦਾ ਖਤਰਾ ਮੰਡਰਾ ਰਿਹਾ ਹੈ। ਜਿਸ ਦੇ ਚੱਲਦਿਆਂ ਅਮਰੀਕਾ ਨੇ ਕੋਰੋਨਾਵਾਇਰਸ ਪ੍ਰਭਾਵਿਤ ਚੀਨ ਅਤੇ ਹੋਰ ਦੇਸ਼ਾਂ ਨੂੰ ਇਸ ਮਹਾਂਮਾਰੀ ਦੇ ਵਿਰੁੱਧ ਲੜਨ ਲਈ 100 ਮਿਲੀਅਨ ਡਾਲਰ ਦੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ।

ਯੂਐਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਇਕ ਬਿਆਨ ਦਿੰਦੇ ਹੋਏ ਕਿਹਾ ਕਿ ਅਮਰੀਕਾ ਦੀ ਇਹ ਕਾਰਵਾਈ ਅਮਰੀਕਾ ਦੀ ਸਖਤ ਲੀਡਰਸ਼ਿੱਪ ਨੂੰ ਦਰਸਾਉਂਦੀ ਹੈ। ਮਾਈਕ ਨੇ ਕਿਹਾ ਕਿ ਅਜਿਹੀ ਸਥਿਤੀ ‘ਚ ਬਾਕੀ ਦੁਨੀਆਂ ਦੇ ਦੇਸ਼ਾਂ ਨੂੰ ਵੀ ਕਦਮ ਨਾਲ ਕਦਮ ਮਿਲਾ ਕੇ ਕੰਮ ਕਰਨ ਚਾਹੀਦਾ ਹੈ ਤਾਂ ਜੋ ਅਸੀਂ ਵਿਸ਼ਵ ਪੱਧਰ ‘ਤੇ ਮੰਡਰਾ ਰਹੇ ਖ਼ਤਰੇ ‘ਤੇ ਜਲਦੀ ਤੋਂ ਜਲਦੀ ਕਾਬੂ ਪਾ ਸਕੀਏ।

ਦੱਸ ਦਈਏ ਕਿ ਭਾਰਤ ਦੇ ਕੇਰਲ ਰਾਜ ‘ਚ ਹੁਣ ਤੱਕ ਕੋਰੋਨਾਵਾਇਰਸ ਦੇ 153 ਸ਼ੱਕੀ ਮਾਮਲੇ ਸਾਹਮਣੇ ਆਏ ਚੁੱਕੇ ਹਨ। ਇਨ੍ਹਾਂ ਵਿੱਚ 16 ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਤੱਕ ਕੇਰਲ ‘ਚ ਕੋਰੋਨਾਵਾਇਰਸ ਦੇ ਤਿੰਨ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 720 ਤੱਕ ਪਹੁੰਚ ਗਈ ਹੈ ਜਦਕਿ 31 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹੋਏ ਹਨ।

- Advertisement -

Share this Article
Leave a comment