ਅਮਰੀਕੀ ਰਾਸ਼ਟਰਪਤੀ ਬਾਇਡਨ ਕਰਨਗੇ ਪੋਲੈਂਡ ਦਾ ਦੌਰਾ, ਰੂਸ-ਯੂਕਰੇਨ ਜੰਗ ਨੂੰ ਰੋਕਣ ਲਈ ਬਣ ਸਕਦੀ ਹੈ ਰਣਨੀਤੀ

TeamGlobalPunjab
2 Min Read

ਵਾਸ਼ਿੰਗਟਨ- ਰੂਸ-ਯੂਕਰੇਨ ਜੰਗ ਦਾ ਅੱਜ 26ਵਾਂ ਦਿਨ ਹੈ। ਰੂਸ ਯੂਕਰੇਨ ‘ਤੇ ਦਿਨ-ਬ-ਦਿਨ ਆਪਣੀ ਬੰਬਾਰੀ ਵਧਾ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਰੂਸ ਵੱਲੋਂ ਯੂਕਰੇਨ ‘ਤੇ ਕੀਤੇ ਜਾ ਰਹੇ ਹਮਲੇ ‘ਤੇ ਸਾਥੀ ਦੇਸ਼ਾਂ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਪੋਲੈਂਡ ਜਾਣਗੇ। ਜਾਣਕਾਰੀ ਮੁਤਾਬਕ ਬਾਇਡਨ ਨਾਟੋ ਅਤੇ ਯੂਰਪੀ ਦੇਸ਼ਾਂ ਨਾਲ ਚਰਚਾ ਕਰਨਗੇ ਅਤੇ ਪੁਤਿਨ ਨੂੰ ਰੋਕਣ ਲਈ ਰਣਨੀਤੀ ਤਿਆਰ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਬਾਇਡਨ ਇਸ ਦੌਰਾਨ ਪੋਲੈਂਡ ਦੇ ਰਾਸ਼ਟਰਪਤੀ ਨਾਲ ਦੋ-ਪੱਖੀ ਗੱਲਬਾਤ ਵੀ ਕਰ ਸਕਦੇ ਹਨ। ਵ੍ਹਾਈਟ ਹਾਊਸ ਦੇ ਮੁਤਾਬਕ, ਬਾਇਡਨ ਸ਼ੁੱਕਰਵਾਰ ਨੂੰ ਪੋਲੈਂਡ ਦੀ ਯਾਤਰਾ ਕਰਨਗੇ ਅਤੇ ਉੱਥੇ ਮਨੁੱਖੀ ਅਧਿਕਾਰ ਸੰਕਟ ਨਾਲ ਨਜਿੱਠਣ ਲਈ ਯੂਕਰੇਨ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਵੱਲੋਂ ਚੁੱਕੇ ਜਾ ਰਹੇ ਕਦਮਾਂ ‘ਤੇ ਚਰਚਾ ਕਰਨਗੇ। ਬੈਠਕ ‘ਚ ਰੱਖਿਆਤਮਕ ਕਾਰਵਾਈ ਲਈ ਚੁੱਕੇ ਜਾਣ ਵਾਲੇ ਕਦਮਾਂ ‘ਤੇ ਵੀ ਚਰਚਾ ਹੋ ਸਕਦੀ ਹੈ।

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਇਸ ਦੌਰਾਨ ਕਿਹਾ ਹੈ ਕਿ ਉਹ ਪੁਤਿਨ ਨਾਲ ਗੱਲਬਾਤ ਅਤੇ ਸਮਝੌਤਿਆਂ ਲਈ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਰੂਸ ਨਾਲ ਗੱਲਬਾਤ ਅਸਫਲ ਰਹੀ ਤਾਂ ਤੀਜਾ ਵਿਸ਼ਵ ਯੁੱਧ ਹੋ ਸਕਦਾ ਹੈ। ਯੂਕਰੇਨ ਦੇ ਰਾਸ਼ਟਰਪਤੀ ਮੁਤਾਬਕ ਦੋਹਾਂ ਨੇਤਾਵਾਂ ਨੂੰ ਗੱਲਬਾਤ ਲਈ ਹਰ ਮੌਕੇ ਦਾ ਇਸਤੇਮਾਲ ਕਰਨਾ ਹੋਵੇਗਾ, ਤਾਂ ਹੀ ਇਹ ਜੰਗ ਸ਼ਾਂਤੀਪੂਰਨ ਹੋਵੇਗੀ ਨਹੀਂ ਤਾਂ ਤੀਜਾ ਵਿਸ਼ਵ ਯੁੱਧ ਹੋ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment