ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਾਲਾਨਾ ਸਿਹਤ ਜਾਂਚ ਤੋਂ ਬਾਅਦ ਵ੍ਹਾਈਟ ਹਾਊਸ ਨੇ ਉਨ੍ਹਾਂ ਦੀ ਮੈਡੀਕਲ ਰਿਪੋਰਟ ਜਾਰੀ ਕੀਤੀ ਹੈ। ਮੈਡੀਕਲ ਰਿਪੋਰਟ ਅਨੁਸਾਰ ਟਰੰਪ ਦੀ ਸਿਹਤ ਬਿਲਕੁਲ ਠੀਕ ਹੈ।

ਵ੍ਹਾਈਟ ਹਾਊਸ ਦੇ ਡਾਕਟਰ ਸ਼ਾਨ ਪੀ. ਬਾਰਬਾਬੇਲਾ ਨੇ ਦੱਸਿਆ ਕਿ ਟਰੰਪ ਦੀ ਸਿਹਤ ਸ਼ਾਨਦਾਰ ਹੈ ਅਤੇ ਉਹ ਰਾਸ਼ਟਰਪਤੀ ਅਹੁਦੇ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪੂਰੀ ਤਰ੍ਹਾਂ ਫਿੱਟ ਹਨ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਕਾਰਡੀਅਕ (ਦਿਲ), ਫੇਫੜਿਆਂ ਅਤੇ ਨਿਊਰੋਲੌਜੀਕਲ ਸਿਹਤ ਮਜ਼ਬੂਤ ਹੈ।
ਟੈਸਟ ਦੌਰਾਨ ਪਿਛਲੇ ਇੱਕ ਸਾਲ ਵਿੱਚ ਹੋਏ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਅਤੇ ਲੈਬ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਕਈ ਨਾਮਵਰ ਅਕਾਦਮਿਕ ਸੰਸਥਾਵਾਂ ਨਾਲ ਜੁੜੇ 22 ਮਾਹਰ ਡਾਕਟਰਾਂ ਨੇ ਵੀ ਉਨ੍ਹਾਂ ਦੀ ਸਿਹਤ ਦਾ ਮੁਲਾਂਕਣ ਕੀਤਾ। ਮੈਡੀਕਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਰੇ ਟੈਸਟ ਅਮਰੀਕੀ ਪ੍ਰਿਵੈਂਟਿਵ ਸਰਵਿਸਿਜ਼ ਟਾਸਕ ਫੋਰਸ ਦੀਆਂ ਸਿਫ਼ਾਰਸ਼ਾਂ ਦੇ ਅਨੁਸਾਰ ਕੀਤੇ ਗਏ ਸਨ।
ਵ੍ਹਾਈਟ ਹਾਊਸ ਵੱਲੋਂ ਜਾਰੀ ਰਿਪੋਰਟ ਅਨੁਸਾਰ, ਡੋਨਾਲਡ ਟਰੰਪ ਦਾ ਕੱਦ 6 ਫੁੱਟ 3 ਇੰਚ ਹੈ ਅਤੇ ਉਨ੍ਹਾਂ ਦਾ ਵਜ਼ਨ 238 ਪੌਂਡ ਯਾਨੀ ਕਿ ਕਰੀਬ 108 ਕਿਲੋਗ੍ਰਾਮ ਹੈ। ਰਿਪੋਰਟ ਦੇ ਮੁਤਾਬਕ ਉਨ੍ਹਾਂ ਦੀ ਮਾਨਸਿਕ ਅਤੇ ਸਰੀਰਕ ਸਮਰੱਥਾ ਵੀ ਬਹੁਤ ਵਧੀਆ ਹੈ। ਮੈਡੀਕਲ ਰਿਪੋਰਟ ਮੁਤਾਬਕ, ਟਰੰਪ ਇਸ ਸਮੇਂ ਕੋਲੈਸਟ੍ਰੌਲ ਅਤੇ ਦਿਲ ਦੇ ਲਈ ਕੁੱਲ ਤਿੰਨ ਦਵਾਈਆਂ ਲੈ ਰਹੇ ਹਨ। ਇਨ੍ਹਾਂ ਵਿੱਚੋਂ ਦੋ ਦਵਾਈਆਂ ਕੋਲੈਸਟ੍ਰੌਲ ਕੰਟਰੋਲ ਕਰਨ ਅਤੇ ਇਕ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਲਈ ਦਿੱਤੀ ਜਾ ਰਹੀ ਹੈ।
ਦੱਸ ਦਈਏ ਕਿ ਰਾਸ਼ਟਰਪਤੀ ਡੋਨਾਲਡ ਟਰੰਪ 14 ਜੂਨ ਨੂੰ 80 ਸਾਲ ਦੇ ਹੋ ਜਾਣਗੇ। ਉਹ ਅਮਰੀਕੀ ਇਤਿਹਾਸ ਵਿੱਚ ਰਾਸ਼ਟਰਪਤੀ ਅਹੁਦਾ ਸੰਭਾਲਣ ਵਾਲੇ ਸਭ ਤੋਂ ਉਮਰਦਰਾਜ਼ ਆਗੂਆਂ ਵਿੱਚ ਸ਼ਾਮਲ ਹਨ। ਵ੍ਹਾਈਟ ਹਾਊਸ ਵੱਲੋਂ ਜਾਰੀ ਰਿਪੋਰਟ ਅਨੁਸਾਰ, ਡੋਨਾਲਡ ਟਰੰਪ ਦਾ ਕੱਦ 6 ਫੁੱਟ 3 ਇੰਚ ਹੈ ਅਤੇ ਉਨ੍ਹਾਂ ਦਾ ਵਜ਼ਨ 238 ਪੌਂਡ ਯਾਨੀ ਕਿ ਕਰੀਬ 108 ਕਿਲੋਗ੍ਰਾਮ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

