ਵਾਸ਼ਿੰਗਟਨ: ਕੋਰੋਨਾ ਵਾਇਰਸ ਨਾਲ ਪੀੜਤ ਅਮਰੀਕਾ ਦੇ ਰਾਸ਼ਟਰਪਤੀ ਨੂੰ ਇੱਕ ਵਾਰ ਮੁੜ ਤੋਂ ਵ੍ਹਾਈਟ ਹਾਊਸ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਰਾਸ਼ਟਰਪਤੀ ਟਰੰਪ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਇੱਕ ਰਿਪੋਰਟ ਮੁਤਾਬਕ ਰਾਸ਼ਟਰਪਤੀ ਟਰੰਪ ਪੂਰੀ ਤਰ੍ਹਾਂ ਨਾਲ ਕਰੋਨਾ ਤੋਂ ਮੁਕਤ ਨਹੀਂ ਹੋਏ।
ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਅਮਰੀਕਾ ਦੇ ਵੌਲਟਰ ਰੀਡ ਮੈਡੀਕਲ ਸੈਂਟਰ ਵਿੱਚ ਇਲਾਜ ਕਰਵਾ ਰਹੇ ਸਨ। ਉਨ੍ਹਾਂ ਨੂੰ ਸ਼ਾਮ ਸਾਢੇ ਛੇ ਵਜੇ ਵਾਲਟਰ ਰੀਡ ਮੈਡੀਕਲ ਸੈਂਟਰ ਤੋਂ ਵ੍ਹਾਈਟ ਹਾਊਸ ਸ਼ਿਫਟ ਕੀਤਾ ਗਿਆ।
— Donald J. Trump (@realDonaldTrump) October 5, 2020
ਡਾਕਟਰਾਂ ਦਾ ਕਹਿਣਾ ਹੈ ਕਿ ਉਹ ਹਾਲੇ ਤੱਕ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਸਿਹਤ ਵਿੱਚ ਥੋੜ੍ਹਾ ਸੁਧਾਰ ਦੇਖਣ ਤੋਂ ਬਾਅਦ ਉਨ੍ਹਾਂ ਨੂੰ ਵਾਈਟ ਹਾਊਸ ਭੇਜਿਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਟਰੰਪ ਦਾ ਆਕਸੀਜਨ ਲੈਵਲ ਹੁਣ ਸਥਿਰ ਹੈ। ਡਾਕਟਰਾਂ ਮੁਤਾਬਕ ਰਾਸ਼ਟਰਪਤੀ ਟਰੰਪ ਨੂੰ ਰੇਮਡੇਸਿਵੀਰ ਦਾ ਪੰਜਵਾਂ ਡੋਜ਼ ਵਾਈਟ ਹਾਊਸ ਵਿੱਚ ਹੀ ਦਿੱਤਾ ਜਾਵੇਗਾ।