ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24-25 ਫਰਵਰੀ ਨੂੰ ਭਾਰਤ ਦਾ ਦੌਰਾ ਕਰਨ ਜਾ ਰਹੇ ਹਨ। ਵਾਇਟ ਹਾਊਸ ਵੱਲੋਂ ਇਸ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਟਵੀਟ ਵਿੱਚ ਲਿਖਿਆ ਹੈ ਕਿ, “24-25 ਫਰਵਰੀ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨਰਿੰਦਰ ਮੋਦੀ ਨੂੰ ਮਿਲਣ ਜਾ ਰਹੇ ਹਨ। ਇਹ ਯਾਤਰਾ ਅਮਰੀਕਾ ਅਤੇ ਭਾਰਤ ਦੀ ਰਣਨੀਤਿਕ ਸਾਝੇਦਾਰੀ ਨੂੰ ਮਜ਼ਬੂਤ ਕਰੇਗੀ”।
ਦੱਸ ਦਈਏ ਕਿ ਵਿਦੇਸ਼ ਮੰਤਰਾਲਿਆ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਰਾਸ਼ਟਰਪਤੀ ਟਰੰਪ ਨੂੰ ਮਿਲੇ ਸਨ ਤਾਂ ਉਨ੍ਹਾਂ ਨੇ ਟਰੰਪ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ ਅਤੇ ਉਸ ਸਮੇਂ ਹੀ ਇਸ ਬਾਰੇ ਗੱਲਬਾਤ ਚੱਲ ਰਹੀ ਸੀ। ਪੀਐਮ ਮੋਦੀ ਵੱਲੋਂ ਟਰੰਪ ਨੂੰ ਹਾਉਡੀ ਮੋਦੀ ਪ੍ਰੋਗਰਾਮ ਸਮੇਂ ਭਾਰਤ ਆਉਣ ਲਈ ਸੱਦਾ ਦਿੱਤਾ ਗਿਆ ਸੀ।