ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਨਾਕਾਰਾਤਮਕ

TeamGlobalPunjab
2 Min Read

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ਨਾਕਾਰਾਤਮਕ ਆਈ ਹੈ। ਸਮਾਚਾਰ ਏਜੰਸੀ ਨੇ ਵਾਈਟ ਹਾਊਸ ਦੇ ਡਾਕਟਰਾਂ ਦੇ ਹਵਾਲੇ ਤੋਂ ਜਾਣਕਾਰੀ ਦਿੱਤੀ ਹੈ ਕਿ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ‘ਚ (COVID-19) ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ।

ਦੱਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਅਮਰੀਕੀ ਸਮੇਂ ਅਨੁਸਾਰ ਬੀਤੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੀ ਜਾਂਚ ਕਰਵਾਈ ਸੀ। ਆਪਣੇ  ਬਿਆਨ ‘ਚ ਉਨ੍ਹਾਂ ਨੇ ਇਸ ਦੀ ਜਾਣਕਾਰੀ ਦਿੱਤੀ ਸੀ।

ਟਰੰਪ ਦੇ ਡਾਕਟਰ ਸੀਨ ਕੌਨਾਲੀ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਟੀਫਨੀ ਗ੍ਰਿਸ਼ਮ ਨੂੰ ਰਾਸ਼ਟਰਪਤੀ ਦੀ ਟੈਸਟ ਰਿਪੋਰਟ ਨਕਾਰਾਤਮਕ ਹੋਣ ਦੀ ਜਾਣਕਾਰੀ ਦਿੱਤੀ। ਡਾਕਟਰ ਸੀਨ ਕੌਨਾਲੀ ਨੇ ਕਿਹਾ ਕਿ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਵਫ਼ਦ ਨਾਲ ਰਾਤ ਦੇ ਖਾਣੇ ਦੇ ਇੱਕ ਹਫ਼ਤੇ ਬਾਅਦ ਵੀ ਰਾਸ਼ਟਰਪਤੀ ਟਰੰਪ ਦੀ ਰਿਪੋਰਟ ‘ਚ ਕੋਰੋਨਾ ਵਾਇਰਸ  (COVID-19) ਦਾ ਕੋਈ ਲੱਛਣ ਸਾਹਮਣੇ ਨਹੀਂ  ਆਇਆ ਹੈ।

ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਤੋਂ ਅਮਰੀਕਾ ‘ਚ ਨੈਸ਼ਨਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਟਰੰਪ ਸਰਕਾਰ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਸਰਕਾਰੀ ਖ਼ਜਾਨੇ ਵਿਚੋਂ 50 ਅਰਬ ਡਾਲਰ ਦੀ ਮਾਲੀ ਮਦਦ ਮਿਲੇਗੀ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਇਸ ਰਾਸ਼ੀ ਦਾ ਇਸਤੇਮਾਲ ਕੋਰੋਨਾ ਵਾਇਰਸ ਦੇ ਸੰਕਰਮਣ ‘ਤੇ ਕਾਬੂ ਪਾਉਣ ਲਈ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਮਰੀਕੀ ਸਰਕਾਰ ਨੇ ਕੋਰੋਨਾ ਵਾਇਰਸ (COVID-19) ਨਾਲ ਨਿਪਟਣ ਲਈ ਕੋਰੋਨਾ ਰਾਹਤ ਪੈਕੇਜ਼ ਬਿਲ ਪਾਸ ਕੀਤਾ ਹੈ। ਇਸ ਬਿਲ ਦੇ ਤਹਿਤ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਟੈਸਟ ਤੇ  ਇਲਾਜ਼ ਮੁਫਤ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਬਣਦੀ ਛੁੱਟੀ ਵੀ ਦਿੱਤੀ ਜਾਵੇਗੀ।

- Advertisement -

ਦੱਸ ਦਈਏ ਕਿ ਅਮਰੀਕਾ ਦੇ 30 ਤੋਂ ਵੱਧ ਰਾਜ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ। ਹੁਣ ਤੱਕ ਅਮਰੀਕਾ ‘ਚ ਕੋਰੋਨਾ ਵਾਇਰਸ ਨਾਲ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ 2000 ਤੋਂ ਜ਼ਿਆਦਾ ਲੋਕ ਵਾਇਰਸ ਨਾਲ ਸੰਕਰਮਿਤ ਹਨ।

Share this Article
Leave a comment