ਅਮਰੀਕਾ ‘ਚ ਹੋ ਰਹੀਆਂ ਛਾਂਟੀਆਂ ਨੂੰ ਲੈ ਕੇ ਰਾਸ਼ਟਰਪਤੀ ਜੋਅ ਬਾਇਡਨ ਦਾ ਆਇਆ ਵੱਡਾ ਬਿਆਨ

Prabhjot Kaur
2 Min Read
President Joe Biden speaks the about the long-delayed cleanup of Great Lakes harbors and tributaries polluted with industrial toxins at the Shipyards, Thursday, Feb. 17, 2022, in Lorain, Ohio. Cleanup will accelerate dramatically with a $1 billion boost from Biden's infrastructure plan. (AP Photo/Ken Blaze)

ਵਾਸ਼ਿੰਗਟਨ: ਗੂਗਲ, ​​ਐਮਾਜ਼ਾਨ, ਮਾਈਕ੍ਰੋਸਾਫਟ ਅਤੇ ਫੇਸਬੁੱਕ ਵਰਗੀਆਂ ਪ੍ਰਮੁੱਖ ਤਕਨੀਕੀ ਕੰਪਨੀਆਂ ਵੱਡੇ ਪੱਧਰ ‘ਤੇ ਛਾਂਟੀ ਕਰ ਰਹੀਆਂ ਹਨ। ਇਸ ਕਾਰਨ ਹਜ਼ਾਰਾਂ ਭਾਰਤੀ-ਅਮਰੀਕੀ ਆਈਟੀ ਪੇਸ਼ੇਵਰ ਬੇਰੁਜ਼ਗਾਰ ਹੋ ਗਏ ਹਨ। ਇਸ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਪੂਰੇ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਵ੍ਹਾਈਟ ਹਾਊਸ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡਨ ਸਮਝਦੇ ਹਨ ਕਿ ਛਾਂਟੀ ਦਾ ਪਰਿਵਾਰਾਂ ‘ਤੇ ਸਿੱਧਾ ਅਸਰ ਪੈ ਸਕਦਾ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰਿਨ ਜੀਨ-ਪੀਅਰੇ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ, ‘ਰਾਸ਼ਟਰਪਤੀ ਚੰਗੀ ਤਰ੍ਹਾਂ ਸਮਝਦੇ ਹਨ ਕਿ ਨੌਕਰੀ ਗੁਆਉਣ ਨਾਲ ਪਰਿਵਾਰ ‘ਤੇ ਕੀ ਅਸਰ ਪੈ ਸਕਦਾ ਹੈ।’

ਜੀਨ-ਪੀਅਰੇ ਨੇ ਭਰੋਸਾ ਦਵਾਇਆ ਕਿ ਰਾਸ਼ਟਰਪਤੀ ਬਾਇਡਨ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਅਮਰੀਕੀ ਆਰਥਿਕਤਾ ਸਾਰਿਆਂ ਲਈ ਕੰਮ ਕਰੇ। ਉਨ੍ਹਾਂ ਕਿਹਾ ਕਿ ਛਾਂਟੀ ਦੇ ਬਾਵਜੂਦ ਅਮਰੀਕਾ ਵਿੱਚ ਬੇਰੁਜ਼ਗਾਰੀ ਦੀ ਦਰ ਘਟ ਰਹੀ ਹੈ ਤੇ ਇਹ ਜੋਅ ਬਾਇਡਨ ਪ੍ਰਸ਼ਾਸਨ ਦੀਆਂ ਆਰਥਿਕ ਨੀਤੀਆਂ ਦਾ ਨਤੀਜਾ ਹੈ।

ਦੱਸਣਯੋਗ ਹੈ ਕਿ ਗੂਗਲ ਨੇ 20 ਜਨਵਰੀ ਨੂੰ ਦੁਨੀਆ ਭਰ ‘ਚ 12,000 ਨੌਕਰੀਆਂ ਨੂੰ ਖਤਮ ਕਰ ਦਿੱਤਾ ਸੀ। ਪਿਛਲੇ ਹਫਤੇ ਮਾਈਕ੍ਰੋਸਾਫਟ ਨੇ ਵੀ 10,000 ਨੌਕਰੀਆਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਸੀ। ਐਮਾਜ਼ੋਨ 18,000 ਕਰਮਚਾਰੀਆਂ ਦੀ ਛਾਂਟੀ ਕਰ ਰਿਹਾ ਹੈ। ਫੇਸਬੁੱਕ ਦੀ ਮੂਲ ਕੰਪਨੀ ਮੇਟਾ 11,000 ਕਰਮਚਾਰੀਆਂ ਦੀ ਛਾਂਟੀ ਕਰ ਰਹੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment