ਹਮਾਸ ਨਾਲ ਚੱਲ ਰਹੀ ਜੰਗ ਦਰਮਿਆਨ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਕਰਨਗੇ ਇਜ਼ਰਾਈਲ ਦਾ ਦੌਰਾ

Rajneet Kaur
2 Min Read

ਨਿਊਜ਼ ਡੈਸਕ: ਹਮਾਸ ਨਾਲ ਚੱਲ ਰਹੀ ਜੰਗ ਦਰਮਿਆਨ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਬੁੱਧਵਾਰ ਨੂੰ ਇਜ਼ਰਾਈਲ ਦਾ ਦੌਰਾ ਕਰਨ ਵਾਲੇ ਹਨ। ਇਸ ਗੱਲ ਦੀ ਅਧਿਕਾਰਤ ਤੌਰ ‘ਤੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਬਾਇਡਨ ਇਜ਼ਰਾਈਲ ਨਾਲ ਅਮਰੀਕਾ ਦੀ ਇਕਮੁੱਠਤਾ ਦੀ ਪੁਸ਼ਟੀ ਕਰਨ ਲਈ ਤੇਲ ਅਵੀਵ ਦਾ ਦੌਰਾ ਕਰਨਗੇ।ਬਲਿੰਕੇਨ ਨੇ ਇਜ਼ਰਾਈਲ ਡਿਫੈਂਸ ਫੋਰਸਿਜ਼ (IDF) ਦੇ ਕਿਰੀਆ ਮਿਲਟਰੀ ਹੈੱਡਕੁਆਰਟਰ ਵਿਖੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੇ ਯੁੱਧ ਮੰਤਰੀ ਮੰਡਲ ਨਾਲ ਵੀ ਮੁਲਾਕਾਤ ਕੀਤੀ। ਕਰੀਬ ਅੱਠ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ। ਬਲਿੰਕਨ ਨੇ ਕਿਹਾ, ‘ਰਾਸ਼ਟਰਪਤੀ ਇਜ਼ਰਾਈਲ, ਖੇਤਰ ਅਤੇ ਦੁਨੀਆ ਲਈ ਇਕ ਮਹੱਤਵਪੂਰਨ ਪਲ ‘ਤੇ ਇੱਥੇ ਆ ਰਹੇ ਹਨ।’ ਬਾਇਡਨ ਨੇ ਸੋਮਵਾਰ ਨੂੰ ਕੋਲੋਰਾਡੋ ਦੀ ਆਪਣੀ ਯਾਤਰਾ ਮੁਲਤਵੀ ਕਰ ਦਿੱਤੀ। ਉਨ੍ਹਾਂ ਨੇ ਵਾਸ਼ਿੰਗਟਨ ਵਿੱਚ ਰਹਿਣ ਅਤੇ ਪੱਛਮੀ ਏਸ਼ੀਆ ਵਿੱਚ ਵਧਦੇ ਸੰਘਰਸ਼ ਬਾਰੇ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਹੈ।

ਦੂਜੇ ਪਾਸੇ ਹਮਾਸ ਨੇ ਕਿਹਾ ਹੈ ਕਿ ਉਨ੍ਹਾਂ ਦੀ ਹਿਰਾਸਤ ‘ਚ 200 ਲੋਕ ਬੰਧਕ ਹਨ। ਜਦੋਂਕਿ 50 ਲੋਕ ਹੋਰ ਸੰਸਥਾਵਾਂ ਨਾਲ ਹਨ। ਇਸ ਤਾਜ਼ਾ ਜਾਣਕਾਰੀ ਨੇ ਬੰਧਕ ਸੰਕਟ ਨੂੰ ਹੋਰ ਡੂੰਘਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ‘ਚ ਇਜ਼ਰਾਈਲ ਦੇ ਰਾਜਦੂਤ ਗਿਲਾਡ ਏਰਡਾਨ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੇ ਦੇਸ਼ ਦੀ ਗਾਜ਼ਾ ‘ਤੇ ਕਬਜ਼ਾ ਕਰਨ ‘ਚ ਕੋਈ ਦਿਲਚਸਪੀ ਨਹੀਂ ਹੈ।

ਗਾਜ਼ਾ ਪੱਟੀ ਵਿੱਚ ਇਜ਼ਰਾਈਲ ਅਤੇ ਹਮਾਸ ਦਰਮਿਆਨ ਭਿਆਨਕ ਸੰਘਰਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4,000 ਦੇ ਨੇੜੇ ਪਹੁੰਚ ਗਈ ਹੈ। ਸੋਮਵਾਰ ਨੂੰ ਲਗਾਤਾਰ 10ਵੇਂ ਦਿਨ ਵੀ ਹਿੰਸਾ ਜਾਰੀ ਰਹੀ। ਅਧਿਕਾਰਤ ਇਜ਼ਰਾਈਲੀ ਸੂਤਰਾਂ ਦੇ ਅਨੁਸਾਰ, 7 ਅਕਤੂਬਰ ਨੂੰ ਪਹਿਲੀ ਵਾਰ ਝੜਪਾਂ ਸ਼ੁਰੂ ਹੋਣ ਤੋਂ ਬਾਅਦ 1,300 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

 

Share this Article
Leave a comment