ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਟਰੰਪ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾ ਨੇ ਲਿਖਿਆ, ‘ਅੱਜ ਰਾਤ ਮੇਰੀ ਅਤੇ ਮੇਲਾਨੀਆ ਟਰੰਪ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਅਸੀਂ ਆਪਣੀ ਇਕਾਂਤਵਾਸ ਅਤੇ ਰਿਕਵਰੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਾਂਗੇ. ਅਸੀਂ ਮਿਲ ਕੇ ਇਸ ਨਾਲ ਲੜਾਂਗੇ।’
Tonight, @FLOTUS and I tested positive for COVID-19. We will begin our quarantine and recovery process immediately. We will get through this TOGETHER!
— Donald J. Trump (@realDonaldTrump) October 2, 2020
ਇਸ ਤੋਂ ਪਹਿਲਾਂ ਟਰੰਪ ਦੇ ਨਿੱਜੀ ਸਲਾਹਕਾਰ, ਹੋਪ ਹਿਕਸ, ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਬੁੱਧਵਾਰ ਦੀ ਰੈਲੀ ਵਿਚ ਹਿਕਸ ਨੇ ਰਾਸ਼ਟਰਪਤੀ ਨਾਲ ਯਾਤਰਾ ਕੀਤੀ। ਵੀਰਵਾਰ ਨੂੰ ਉਨ੍ਹਾਂ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ।
Hope Hicks, who has been working so hard without even taking a small break, has just tested positive for Covid 19. Terrible! The First Lady and I are waiting for our test results. In the meantime, we will begin our quarantine process!
— Donald J. Trump (@realDonaldTrump) October 2, 2020