ਰਾਸ਼ਟਰਪਤੀ ਡੋਨਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਆਏ ਕੋਰੋਨਾ ਪਾਜ਼ਿਟਿਵ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਟਰੰਪ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾ ਨੇ ਲਿਖਿਆ, ‘ਅੱਜ ਰਾਤ ਮੇਰੀ ਅਤੇ ਮੇਲਾਨੀਆ ਟਰੰਪ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਅਸੀਂ ਆਪਣੀ ਇਕਾਂਤਵਾਸ ਅਤੇ ਰਿਕਵਰੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਾਂਗੇ. ਅਸੀਂ ਮਿਲ ਕੇ ਇਸ ਨਾਲ ਲੜਾਂਗੇ।’

ਇਸ ਤੋਂ ਪਹਿਲਾਂ ਟਰੰਪ ਦੇ ਨਿੱਜੀ ਸਲਾਹਕਾਰ, ਹੋਪ ਹਿਕਸ, ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਬੁੱਧਵਾਰ ਦੀ ਰੈਲੀ ਵਿਚ ਹਿਕਸ ਨੇ ਰਾਸ਼ਟਰਪਤੀ ਨਾਲ ਯਾਤਰਾ ਕੀਤੀ। ਵੀਰਵਾਰ ਨੂੰ ਉਨ੍ਹਾਂ ਨੂੰ ਕੋਰੋਨਾ ਸੰਕਰਮਿਤ ਪਾਇਆ ਗਿਆ।

- Advertisement -
Share this Article
Leave a comment