ਗਲਵਾਨ ਝੜਪ ‘ਚ ਭਾਰਤੀ ਫ਼ੌਜ ਨੇ ਚੀਨ ਦੇ 60 ਜਵਾਨਾਂ ਨੂੰ ਮਾਰਿਆ ਸੀ: ਅਮਰੀਕੀ ਰਿਪੋਰਟ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਅਤੇ ਚੀਨ ਦਰਮਿਆਨ ਪੈਦਾ ਹੋਏ ਤਣਾਅ ਵਿਚਾਲੇ ਅਮਰੀਕਾ ਨੇ ਵੱਡਾ ਦਾਅਵਾ ਕੀਤਾ ਹੈ। ਅਮਰੀਕਾ ਦੀ ਇਕ ਅਖਬਾਰ ਨੇ ਦਾਅਵਾ ਕੀਤਾ ਹੈ ਕਿ ਗਲਵਾਨ ਘਾਟੀ ਵਿੱਚ ਹੋਈ ਹਿੰਸਕ ਝੜਪ ਦੌਰਾਨ ਭਾਰਤੀ ਫੌਜ ਨੇ ਚੀਨ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਇਸ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਫੌਜੀਆਂ ਨੇ ਚੀਨ ਦੇ 60 ਜਵਾਨਾਂ ਨੂੰ ਮਾਰ ਦਿੱਤਾ ਸੀ।

15 ਜੂਨ ਨੂੰ ਹੋਈ ਹਿੰਸਕ ਝੜਪ ਦੌਰਾਨ ਭਾਰਤ ਨੇ 20 ਜਵਾਨਾਂ ਦੇ ਸ਼ਹੀਦ ਹੋਣ ਦੀ ਗੱਲ ਕਬੂਲੀ ਸੀ ਪਰ ਚੀਨ ਨੇ ਇਸ ਬਾਰੇ ਹਾਲੇ ਤੱਕ ਕੋਈ ਵੀ ਪੁਸ਼ਟੀ ਨਹੀਂ ਕੀਤੀ।

ਅਮਰੀਕੀ ਅਖਬਾਰ ਦੇ ਵਿੱਚ ਛਪੇ ਇੱਕ ਆਰਟੀਕਲ ਵਿੱਚ ਸਾਫ ਕਿਹਾ ਗਿਆ ਕਿ ਹਿੰਸਕ ਝੜਪ ਦੀ ਉਸ ਰਾਤ ਭਾਰਤੀ ਫੌਜ ਚੀਨੀ ਆਰਮੀ ‘ਤੇ ਭਾਰੀ ਪੈ ਗਈ ਸੀ। ਗਲਵਾਨ ਵਿੱਚ ਭਾਰਤੀ ਫੌਜ ਦੀ ਕਾਰਵਾਈ ਤੋਂ ਬਾਅਦ ਚੀਨ ਹੈਰਾਨ ਹੈ। ਇਸ ਲਈ ਚੀਨ ਬਲੈਕ ਟਾਪ ਅਤੇ ਹੈਲਮਟ ਟਾਪ ਦੇ ਨੇੜੇ ਆਪਣੀਆਂ ਸਰਗਰਮੀਆਂ ਵਧਾ ਰਿਹਾ ਹੈ। ਚੀਨ ਦੀ ਇਸ ਹਰਕਤ ਦੀਆਂ ਸੈਟੇਲਾਈਟ ਫੋਟੋ ਵੀ ਦੇਖੀਆਂ ਜਾ ਸਕਦੀਆਂ ਹਨ।

Share this Article
Leave a comment