ਯੂਕਰੇਨ ਸੰਕਟ ਵਿਚਾਲੇ ਰੂਸ ਪੁੱਜੇ ਪਾਕਿਸਤਾਨੀ ਪ੍ਰਧਾਨ ਮੰਤਰੀ, ਅਮਰੀਕਾ ਨੇ ਦਿੱਤੀ ਸਖਤ ਪ੍ਰਤੀਕਿਰਿਆ

TeamGlobalPunjab
2 Min Read

ਮੋਸਕੋ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਵੇਲੇ ਰੂਸ ਦੇ ਦੌਰੇ ‘ਤੇ ਹਨ। 23 ਸਾਲ ਵਿੱਚ ਕਿਸੇ ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਰੂਸ ਦੌਰਾ ਹੈ। ਮੌਜੂਦਾ ਤਣਾਅ ਨੂੰ ਦੇਖਦੇ ਹੋਏ ਉਨ੍ਹਾਂ ਦੀ ਰੂਸ ਯਾਤਰਾ ‘ਤੇ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਹੋ ਰਹੇ ਹਨ। ਅਮਰੀਕਾ ਨੇ ਵੀ ਇਮਰਾਨ ਖਾਨ ਦੇ ਦੌਰੇ ‘ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਅਮਰੀਕਾ ਨੇ ਕਿਹਾ ਕਿ ਇਹ ਹਰ ਜ਼ਿਮੇਵਾਰ ਦੇਸ਼ ਦੀ ਜ਼ਿਮੇਵਾਰੀ ਹੈ ਕਿ ਉਹ ਯੂਕਰੇਨ ‘ਚ ਰੂਸ ਦੀਆਂ ਗਤੀਵਿਧੀਆਂ ‘ਤੇ ਇਤਰਾਜ਼ ਜਤਾਏ।

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਯੂਕਰੇਨ ਦੇ ਹਾਲਾਤ ‘ਤੇ ਆਪਣੀ ਸਥਿਤੀ ਤੋਂ ਜਾਣੂ ਕਰਾਇਆ ਹੈ। ਨੇਡ ਪ੍ਰਾਈਸ ਨੇ ਕਿਹਾ ਕਿ ਅਮਰੀਕਾ ਯੂਕ੍ਰੇਨ ਨਾਲ ਆਪਣੀ ਸਾਂਝੇਦਾਰੀ ਨੂੰ ਅਮਰੀਕੀ ਹਿੱਤਾਂ ਲਈ ਮਹੱਤਵਪੂਰਨ ਸਮਝਦਾ ਹੈ। ਇਸ ਲਈ ਅਸੀਂ ਰੂਸ ਵੱਲੋਂ ਯੂਕਰੇਨ ‘ਤੇ ਲਏ ਗਏ ਫ਼ੈਸਲਿਆਂ ਬਾਰੇ ਪਾਕਿਸਤਾਨ ਨੂੰ ਆਪਣੀ ਸਥਿਤੀ ਦੱਸ ਦਿੱਤੀ ਹੈ ਅਤੇ ਅਸੀਂ ਉਨ੍ਹਾਂ ਨੂੰ ਯੁੱਧ ‘ਤੇ ਕੂਟਨੀਤੀ ਨੂੰ ਅੱਗੇ ਵਧਾਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਬਾਰੇ ਜਾਣੂ ਕਰਵਾਇਆ ਹੈ।

ਦਰਅਸਲ ਪਾਕਿਸਤਾਨੀ ਪ੍ਰਧਾਨ ਮੰਤਰੀ ਬੁੱਧਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨ ਅਤੇ ਆਰਥਿਕ ਸਹਿਯੋਗ ਸਮੇਤ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਸਕੋ ਪਹੁੰਚੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment