ਵਾਸ਼ਿੰਗਟਨ: ਅਮਰੀਕਾ ਤੋਂ ਸ਼ੁੱਕਰਵਾਰ ਨੂੰ ਇੱਕ ਅਜਿਹੀ ਹੈਰਾਨੀਜਨਕ ਖਬਰ ਸਾਹਮਣੇ ਆਈ, ਜਿਸ ਤੋਂ ਬਾਅਦ ਇਥੋਂ ਦੇ ਵੱਡੇ ਸ਼ਹਿਰਾਂ ਵਿੱਚ ਸਕੂਲ ਪੂਰੀ ਤਰ੍ਹਾਂ ਬੰਦ ਰਹੇ। ਰਿਪੋਰਟਾਂ ਮੁਤਾਬਕ Tik-Tok ‘ਤੇ ਦਿੱਤੀ ਗਈ ਇਸ ਧਮਕੀ ‘ਤੇ ਸੁਰੱਖਿਆ ਪ੍ਰਸ਼ਾਸਨ ਅਤੇ ਸਕੂਲ ਪ੍ਰਬੰਧਨ ‘ਚ ਡਰ ਦਾ ਮਹੌਲ ਪੈਦਾ ਹੋ ਗਿਆ ਹੈ। ਇਸ ਦੇ ਨਾਲ ਹੀ ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਧਮਕੀਆਂ ‘ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ, ਹਾਲਾਂਕਿ ਐਫਬੀਆਈ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਦੇਸ਼ ਭਰ ਦੇ ਸਕੂਲਾਂ ਵੱਲੋਂ ਮਾਪਿਆਂ ਨੂੰ ਵੀ ਅਲਰਟ ਭੇਜਿਆ ਗਿਆ ਹੈ।
ਸੋਸ਼ਲ ਮੀਡੀਆ ਪਲੇਟਫਾਰਮ Tik-Tok ‘ਤੇ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ‘ਚ ਸਕੂਲਾਂ ਵਿੱਚ ਗੋਲੀਬਾਰੀ ਅਤੇ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਦੇਸ਼ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਮੁਤਾਬਕ TikTok ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਸ਼ ਭਰ ਦੇ ਕਈ ਸਕੂਲਾਂ ਨੂੰ ਗੋਲੀਬਾਰੀ ਅਤੇ ਬੰਬ ਧਮਾਕਿਆਂ ਦੀ ਧਮਕੀਆਂ ਦਿੱਤੀਆਂ ਗਈਆਂ ਸਨ। ਇਹ ਵੀਡੀਓ ਉਸ ਸਮੇਂ ਵਾਇਰਲ ਹੋਈ ਜਦੋਂ ਅਮਰੀਕਾ ਦੇ ਮਿਸ਼ੀਗਨ ਸਕੂਲ ਵਿੱਚ ਇੱਕ ਵਿਦਿਆਰਥੀ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।