ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਦਾ ਭਾਰਤ ਦੌਰਾ ਅਗਲੇ ਹਫ਼ਤੇ

TeamGlobalPunjab
1 Min Read

ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਅਗਲੇ ਹਫਤੇ ਆਪਣੀ ਪਹਿਲੀ ਭਾਰਤ ਯਾਤਰਾ ਕਰਨਗੇ । ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਕਈ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ। ਐਂਟਨੀ ਬਲਿੰਕੇਨ ਦੀ ਭਾਰਤ ਬਾਰੇ ਉਨ੍ਹਾਂ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਦੱਸਿਆ ਕਿ ਨਵੀਂ ਦਿੱਲੀ ਦੀ ਆਪਣੀ ਯਾਤਰਾ ਤੋਂ ਇਲਾਵਾ, ਬਲਿੰਕੇਨ 26 ਤੋਂ 29 ਜੁਲਾਈ ਤੱਕ ਆਪਣੀ ਵਿਦੇਸ਼ ਯਾਤਰਾ ਦੌਰਾਨ ਕੁਵੈਤ ਸਿਟੀ ਦੀ ਯਾਤਰਾ ਵੀ ਕਰਨਗੇ।

ਉਨ੍ਹਾਂ ਦੱਸਿਆ ਕਿ, ’28 ਜੁਲਾਈ ਨੂੰ ਨਵੀਂ ਦਿੱਲੀ ਵਿੱਚ ਬਲਿੰਕੇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ । ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਦੇ ਯਤਨਾਂ, ਇੰਡੋ-ਪੈਸੇਫਿਕ, ਲੋਕਤੰਤਰੀ ਕਦਰਾਂ ਕੀਮਤਾਂ, ਜਲਵਾਯੂ ਸੰਕਟ ਦੇ ਹੱਲ, ਸਾਂਝੇ ਖੇਤਰੀ ਸੁਰੱਖਿਆ ਹਿੱਤਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।’

ਬਲਿੰਕੇਨ 28 ਜੁਲਾਈ ਨੂੰ ਕੁਵੈਤ ਸ਼ਹਿਰ ਦੀ ਯਾਤਰਾ ਕਰਨਗੇ ਜਿੱਥੇ ਉਹ ਕੁਵੈਤ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੋ-ਪੱਖੀ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕਰਨਗੇ, ਜੋ 60 ਸਾਲਾਂ ਦੇ ਅਮਰੀਕਾ ਅਤੇ ਕੂਵੈਤ ਦੇ ਕੂਟਨੀਤਕ ਸਬੰਧਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ।”

ਅਮਰੀਕੀ ਵਿਦੇਸ਼ ਮੰਤਰੀ 29 ਜੁਲਾਈ ਨੂੰ ਵਾਸ਼ਿੰਗਟਨ ਵਾਪਸ ਪਰਤਣਗੇ।

Share this Article
Leave a comment