ਵਰਲਡ ਡੈਸਕ – ਅਮਰੀਕਾ ‘ਚ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਨੇ ਭਾਰਤ ‘ਚ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਖੇਤੀ ਕਾਨੂੰਨਾਂ ‘ਤੇ ਮੁੜ ਵਿਚਾਰ ਕਰੇ ਤੇ ਕਿਸਾਨਾਂ ਦੀ ਗੱਲ ਸੁਣੇ।
ਦੱਸ ਦਈਏ ਰੌਬਿਨ ਜੇ. ਵੌਸ ਨੇ ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਤੇ ਭਾਰਤ ‘ਚ ਅਮਰੀਕਾ ਦੇ ਰਾਜਦੂਤ ਕੇਨ ਜਸਟਰ ਸੰਧੂ ਨੂੰ ਪੱਤਰ ਲਿਖਿਆ, ਜਿਸ ‘ਚ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ ਗਿਆ ਹੈ। ਅਸੈਂਬਲੀ ਦੇ ਸਪੀਕਰ ਨੇ ਕਿਹਾ ਕਿ ਸਾਡੇ ਕਿਸਾਨਾਂ ਦਾ ਸਾਡੀ ਆਰਥਿਕਤਾ ‘ਚ ਵੱਡਾ ਯੋਗਦਾਨ ਹੈ।
ਅਸੈਂਬਲੀ ਦੇ ਸਪੀਕਰ ਕਿਹਾ ਕਿ ਸਾਨੂੰ ਕਿਸਾਨਾਂ ਦੀ ਸਹਿਮਤੀ ਬਿਨਾਂ ਕਨੂੰਨ ਨਹੀਂ ਬਣਾਉਣੇ ਚਾਹੀਦੇ। ਉਨ੍ਹਾਂ ਨਾਲ ਹੀ ਕਿਹਾ ਭਾਰਤੀ ਕਿਸਾਨ ਸ਼ਾਂਤੀਪੂਰਵਕ ਧਰਨੇ ‘ਤੇ ਬੈਠੇ ਹਨ ਤੇ ਭਾਰਤ ਸਰਕਾਰ ਨੂੰ ਕਿਸਾਨਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਚਾਹੀਦਾ ਹੈ।