ਕੈਲੀਫੋਰਨੀਆ: ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਅਨਮੋਲ ਬਿਸ਼ਨੋਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿੱਚ ਉਸ ਨੂੰ ਭਾਰਤ ਨਾਲ ਸਬੰਧਤ ਕਿਸੇ ਵੀ ਮਾਮਲੇ ਵਿੱਚ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ ਉਸ ਨੂੰ ਹਿਰਾਸਤ ’ਚ ਲੈਣ ਦੇ ਕਈ ਸਥਾਨਕ ਕਾਰਨ ਹਨ। ਸੂਤਰਾਂ ਮੁਤਾਬਿਕ ਉਸ ਦੇ ਕੋਲ ਮਿਲੇ ਦਸਤਾਵੇਜਾਂ ’ਚ ਕੁਝ ਕਮੀ ਪਾਈ ਗਈ ਹੈ ਜਿਸਦੀ ਵਜ੍ਹਾ ਨਾਲ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਦੀ ਖਬਰ ‘ਤੇ ਅਮਰੀਕਾ ਦਾ ਬਿਆਨ ਆਇਆ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਮੈਂ ਸਿਰਫ ਇਹੀ ਕਹਾਂਗਾ ਕਿ ਜੇਕਰ ਅਜਿਹਾ ਕੁਝ ਹੈ ਤਾਂ ਇਸ ‘ਤੇ ਹੋਮਲੈਂਡ ਸਕਿਓਰਿਟੀ ਵਿਭਾਗ ਅਤੇ ਐੱਫ.ਬੀ.ਆਈ. ਲਈ ਟਿੱਪਣੀ ਕਰਨੀ ਉਚਿਤ ਹੋਵੇਗੀ, ਨਾ ਕਿ ਵਿਦੇਸ਼ ਵਿਭਾਗ।
ਮੈਥਿਊ ਮਿਲਰ ਨੂੰ ਪੁੱਛਿਆ ਗਿਆ ਸੀ ਕਿ ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਸੁਰੱਖਿਆ ਅਧਿਕਾਰੀ ਐਫਬੀਆਈ ਅਧਿਕਾਰੀਆਂ ਨਾਲ ਅਨਮੋਲ ਬਿਸ਼ਨੋਈ ਦੀ ਹਵਾਲਗੀ ਬਾਰੇ ਚਰਚਾ ਕਰ ਰਹੇ ਹਨ। ਹਾਲਾਂਕਿ, ਮੈਥਿਊ ਮਿਲਰ ਨੇ ਇਸ ਸਵਾਲ ‘ਤੇ ਵਿਸ਼ੇਸ਼ ਤੌਰ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਮਿਲਰ ਨੇ ਅੱਗੇ ਕਿਹਾ ਕਿ ਮੈਂ ਸਿਰਫ ਇੰਨਾ ਹੀ ਕਹਾਂਗਾ ਕਿ ਜੇਕਰ ਅਜਿਹਾ ਕੁਝ ਹੈ ਤਾਂ ਇਸ ‘ਤੇ ਹੋਮਲੈਂਡ ਸਕਿਓਰਿਟੀ ਅਤੇ ਐੱਫ.ਬੀ.ਆਈ. ਲਈ ਟਿੱਪਣੀ ਕਰਨਾ ਉਚਿਤ ਹੋਵੇਗਾ, ਨਾ ਕਿ ਵਿਦੇਸ਼ ਵਿਭਾਗ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।