ਵਾਸ਼ਿੰਗਟਨ: ਅਮਰੀਕਾ ਵਿੱਚ ਮਹਾਮਾਰੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ ਅਤੇ ਦੇਸ਼ ਵਿੱਚ ਹੁਣ ਤੱਕ 40 ਲੱਖ ਤੋਂ ਜ਼ਿਆਦਾ ਲੋਕ ਇਸ ਦੀ ਲਪੇਟ ਵਿੱਚ ਆ ਚੁੱਕੇ ਹਨ। ਜੌਹਨ ਹਾਪਕਿੰਸ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਵਧਕੇ 4,005,414 ਹੋ ਗਈ ਹੈ ਅਤੇ ਤਾਜ਼ਾ ਅੰਕੜਿਆਂ ਅਨੁਸਾਰ ਲਗਭਗ 1,43,820 ਲੋਕਾਂ ਦੀ ਇਸ ਵਾਇਰਸ ਨਾਲ ਸੰਕਰਮਿਤ ਹੋਣ ਕਾਰਨ ਮੌਤ ਵੀ ਹੋ ਗਈ ਹੈ। ਉਥੇ ਹੀ 421,857 ਮਾਮਲਿਆਂ ਦੇ ਨਾਲ ਕੈਲੀਫੋਰਨੀਆ ਕੋਰੋਨਾ ਨਾਲ ਸਭ ਤੋਂ ਜਿਆਦਾ ਪ੍ਰਭਾਵਿਤ ਰਾਜ ਬਣ ਗਿਆ ਹੈ। ਇਸ ਤੋਂ ਪਹਿਲਾਂ ਸਭ ਤੋਂ ਜ਼ਿਆਦਾ ਮਾਮਲੇ ਨਿਊਯਾਰਕ ਵਿੱਚ ਸਾਹਮਣੇ ਆ ਰਹੇ ਰਹੇ ਸਨ।
ਇਧਰ ਭਾਰਤ ਵਿੱਚ ਬੀਤੇ 24 ਘੰਟੇ ਵਿੱਚ ਕੋਰੋਨਾ ਦੇ ਕੁੱਲ 45,720 ਨਵੇਂ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 1,129 ਲੋਕਾਂ ਦੀ ਜਾਨ ਚੱਲੀ ਗਈ ਹੈ। ਜੇਕਰ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਜਾਣ ਵਾਲੇ ਅੰਕੜਿਆਂ ਦੀ ਗੱਲ ਕਰੀਏ ਤਾਂ ਨਵੇਂ ਮਾਮਲੇ ਅਤੇ ਮੌਤਾਂ ਦੀ ਗਿਣਤੀ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇੱਥੇ ਮਰੀਜ਼ਾਂ ਦਾ ਕੁੱਲ ਅੰਕੜਾ 12,38,635 ਪਹੁੰਚ ਗਿਆ ਹੈ।