US ਵੱਲੋਂ ਨਫਰਤੀ ਅਪਰਾਧ ਰੋਕਣ ਲਈ ਮੁਸਲਮਾਨਾਂ ਤੇ ਸਿੱਖਾਂ ਲਈ ਰਣਨੀਤੀ ਦਾ ਐਲਾਨ

Global Team
2 Min Read

ਵਾਸ਼ਿੰਗਟਨ : ਅਮਰੀਕਾ ‘ਚ ਨਫ਼ਰਤੀ ਹਮਲਿਆਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਮੁਸਲਮਾਨਾਂ ਰਣਨੀਤੀ ਦਾ ਐਲਾਨ ਕੀਤਾ ਗਿਆ ਹੈ। ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਅਮਰੀਕਾ ‘ਚ ਵਸਦੇ ਹਰ ਵਿਅਕਤੀ ਨੂੰ ਪੂਰੀ ਧਾਰਮਿਕ ਆਜ਼ਾਦੀ ਹੈ ਅਤੇ ਕਿਸੇ ਧਰਮ ਦੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਉੱਥੇ ਹੀ ਦੂਜੇ ਪਾਸੇ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਕਰੀਨ ਜੌਨ ਪਿਅਰੇ ਨੇ ਕਿਹਾ ਕਿ ਅਮਰੀਕਾ ਵਿੱਚ ਲੰਮੇ ਸਮੇਂ ਤੋਂ ਮੁਸਲਮਾਨਾਂ ਅਤੇ ਸਿੱਖਾਂ ਨੂੰ ਨਫਰਤੀ ਹਮਲਿਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਪਰ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਸਮੁੱਚੀ ਸਰਕਾਰ ਨੇ ਅੱਗੇ ਵਧਦਿਆਂ ਅਮਰੀਕਾ ਦੇ ਹਰ ਵਸਨੀਕ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਟੀਚਾ ਮਿੱਥਿਆ ਹੈ ਤਾਂਕਿ ਉਹ ਬਗੈਰ ਕਿਸੇ ਡਰ ਤੋਂ ਆਪਣੀ ਜ਼ਿੰਦਗੀ ਬਿਤਾ ਸਕਣ ਅਤੇ ਆਪਣੇ ਧਰਮ ਮੁਤਾਬਕ ਇਬਾਦਤ ਕਰ ਸਕਣ।

ਅਮਰੀਕੀ ਸਿੱਖਾਂਵੱਲੋਂ ਕੌਮੀ ਰਣਨੀਤੀ ਦੇ ਐਲਾਨ ਦਾ ਸਵਾਗਤ ਕੀਤਾ ਗਿਆ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਚੁਣੌਤੀਆਂ ਭਰੇ ਸਮੇਂ ਦੌਰਾਨ ਸਾਰੇ ਭਾਈਚਾਰਿਆਂ ‘ਚ ਏਕਾ ਆਪਸੀ ਸਮਝ ਕਾਇਮ ਕਰਨੀ ਬੇਹੱਦ ਲਾਜ਼ਮੀ ਹੈ।

ਅਮਰੀਕਾ ਵਿਚ ਸਿੱਖਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਨਿਊ ਯਾਰਕ ਵਿਚ ਜਸਮੇਰ ਸਿੰਘ ਦੇ ਕਤਲ ਨੇ ਭਾਈਚਾਰੇ ਨੂੰ ਹਲੂਣ ਕੇ ਰੱਖ ਦਿਤਾ। ਸਿਰਫ ਐਨਾ ਹੀ ਨਹੀਂ 19 ਸਾਲ ਦੇ ਨੌਜਵਾਨ ‘ਤੇ ਵੀ ਬੱਸ ਵਿਚ ਹਮਲਾ ਹੋਇਆ। ਹਾਲਾਤ ਦੀ ਨਜਾਕਤ ਨੂੰ ਸਮਝਦਿਆਂ ਨਿਊ ਯਾਰਕ ਦੇ ਮੇਅਰ ਐਰਿਕ ਐਡਮਜ਼ ਕੁਈਨਜ਼ ਦੇ ਗੁਰਦਵਾਰਾ ਸਾਹਿਬ ਵਿਚ ਪੁੱਜੇ ਅਤੇ ਧਾਰਮਿਕ ਨਫ਼ਰਤ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਸੱਦਾ ਦਿਤਾ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment