ਅਮਰੀਕਾ ਤੋਂ ਭਾਰਤੀਆਂ ਲਈ ਵੱਡੀ ਖੁਸ਼ਖਬਰੀ, ਲੰਬੇ ਸਮੇਂ ਦੀ ਉਡੀਕ ਹੁਣ ਹੋਵੇਗੀ ਖਤਮ

Prabhjot Kaur
2 Min Read

ਵਾਸ਼ਿੰਗਟਨ: ਅਮਰੀਕੀ ਸਰਕਾਰ ਨੇ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਤੇ ਬੱਚਿਆਂ ਨੂੰ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਰਿਪੋਰਟਾਂ ਮੁਤਾਬਕ ਅਮਰੀਕਾਂ ਵਲੋਂ ਇੱਕ ਲੱਖ ਵਰਕ ਪਰਮਿਟ ਜਾਰੀ ਕੀਤੇ ਜਾਣਗੇ।ਇਸ ਤੋਂ ਇਲਾਵਾ ਐਚ-1ਬੀ ਵੀਜ਼ਾ ਧਾਰਕਾਂ ਦੇ ਉਨ੍ਹਾਂ ਬੱਚਿਆਂ ਦਾ ਮਾਮਲਾ ਵੀ ਸੁਲਝਾਇਆ ਜਾਵੇਗਾ ਜਿਨ੍ਹਾਂ ਦੀ ਉਮਰ 21 ਸਾਲ ਤੋਂ ਪਾਰ ਹੋ ਗਈ।

ਅਮਰੀਕਾ ਵਿਚ ਵੱਖ ਵੱਖ ਮੁਲਕਾਂ ’ਤੇ ਆਧਾਰਤ ਕੋਟਾ ਹੋਣ ਕਾਰਨ ਭਾਰਤੀਆਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਚ-1ਬੀ ਵੀਜ਼ਾ ਲੈਣ ਵਾਲਿਆਂ ‘ਚ ਵੱਡੀ ਗਿਣਤੀ ਭਾਰਤੀਆਂ ਦੀ ਹੁੰਦੀ ਹੈ ਪਰ ਗਰੀਨ ਕਾਰਡ ਮਿਲਣ ਦੀ ਮੰਜ਼ਿਲ ਤੱਕ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਬੱਚਿਆਂ ਦੀ ਉਮਰ ਇੰਮੀਗ੍ਰੇਸ਼ਨ ਕਾਨੂੰਨ ਵਿਚ ਤੈਅਸ਼ੁਦਾ ਹੱਦ ਤੋਂ ਟੱਪ ਜਾਂਦੀ ਹੈ।

ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇੰਮੀਗ੍ਰੇਸ਼ਨ ਪ੍ਰਣਾਲੀ ‘ਚ ਸਮੇਂ ਦੇ ਨਾਲ ਢਾਲਣਾ ਲਾਜ਼ਮੀ ਹੋ ਗਿਆ ਹੈ। ਇਸ ਤਰੀਕੇ ਨਾਲ ਅਮਰੀਕਾ ਨੂੰ ਸੁਰੱਖਿਅਤ ਰੱਖਣ ਵਿਚ ਮਦਦ ਮਿਲੇਗੀ ਅਤੇ ਪ੍ਰਵਾਸੀਆਂ ਨਾਲ ਮਨੁੱਖਤਾ ਦੇ ਬੁਨਿਆਦੀ ਸਿਧਾਂਤਾਂ ਮੁਤਾਬਕ ਸਲੂਕ ਕੀਤਾ ਜਾ ਸਕੇਗਾ। ਵਾਈਟ ਹਾਊਸ ਵੱਲੋਂ ਜਾਰੀ ਸਮਝੌਤੇ ਦੇ ਵੇਰਵਿਆਂ ਮੁਤਾਬਕ ਉਮਰ ਟਪਾ ਚੁੱਕਾ ਬੱਚਿਆਂ ਨੂੰ ਅੱਠ ਸਾਲ ਵਾਸਤੇ ਐਚ-4 ਵੀਜ਼ੇ ਦਾ ਲਾਭ ਮਿਲ ਸਕੇਗਾ। ਇਸ ਤੋਂ ਇਲਾਵਾ ਰੁਜ਼ਗਾਰ ਆਧਾਰਤ 18 ਹਜ਼ਾਰ ਗਰੀਨ ਕਾਰਡ ਜਾਰੀ ਕੀਤੇ ਜਾਣਗੇ ਅਤੇ ਆਉਂਦੇ ਪੰਜ ਸਾਲ ਦੌਰਾਨ ਅਮਰੀਕਾ 1 ਲੱਖ 58 ਹਜ਼ਾਰ ਗਰੀਨ ਕਾਰਡ ਜਾਰੀ ਕਰੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment