ਟਰੰਪ ਦੇ ਸਹੁੰ ਚੁੱਕ ਸਮਾਗਮ ਨਾਲ ਸਬੰਧਤ ਭਾਰਤੀ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ, ਆ ਰਿਹੈ ਕੋਈ ਨਵਾਂ ਨਿਯਮ?

Global Team
2 Min Read

ਵਾਸ਼ਿੰਗਟਨ: ਡੋਨਲਡ ਟਰੰਪ 20 ਜਨਵਰੀ 2025 ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਤੋਂ ਪਹਿਲਾਂ, ਅਮਰੀਕਾ ਦੀਆਂ ਕਈ ਯੂਨੀਵਰਸਿਟੀਆਂ ਨੇ ਆਪਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਨਾਲ-ਨਾਲ ਮੁਲਾਜ਼ਮਾਂ ਲਈ ਟਰੈਵਲ ਐਡਵਾਰੀਜ਼ਰੀ ਜਾਰੀ ਕੀਤੀ ਹੈ। ਐਡਵਾਰੀਜ਼ਰੀ ਚ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਮਰੀਕਾ ਪਰਤਣ ਦੀ ਸਲਾਹ ਦਿੱਤੀ ਗਈ ਹੈ।

ਮੰਨਿਆ ਜਾ ਰਿਹਾ ਹੈ ਕਿ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਟਰੰਪ ਯਾਤਰਾ ਸਬੰਧੀ ਕੋਈ ਵੀ ਨਿਯਮ ਲਿਆ ਸਕਦੇ ਹਨ। ਵਿਦਿਆਰਥੀਆਂ ਨੂੰ ਜਾਰੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਅਜਿਹਾ ਸੰਭਵ ਯਾਤਰਾ ਪਾਬੰਦੀਆਂ ਤੋਂ ਬਚਣ ਅਤੇ ਐਂਟਰੀ ਪੁਆਇੰਟਾਂ ‘ਤੇ ਵਧੀ ਹੋਈ ਜਾਂਚ ਤੋਂ ਬਚਣ ਲਈ ਕੀਤਾ ਜਾ ਰਿਹਾ ਹੈ।

ਜਨਵਰੀ 2017 ਵਿੱਚ, ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੇ ਸਿਰਫ਼ 7 ਦਿਨਾਂ ਬਾਅਦ, ਟਰੰਪ ਨੇ 7 ਮੁਸਲਿਮ ਦੇਸ਼ਾਂ ਦੇ ਯਾਤਰੀਆਂ ‘ਤੇ ਪਾਬੰਦੀ ਲਗਾਉਣ ਵਾਲੇ ਇੱਕ ਆਦੇਸ਼ ‘ਤੇ ਦਸਤਖਤ ਕੀਤੇ। ਇਸ ਹੁਕਮ ਤੋਂ ਬਾਅਦ ਕਈ ਹਵਾਈ ਅੱਡਿਆਂ ‘ਤੇ ਹਿੰਸਾ ਦੀਆਂ ਖਬਰਾਂ ਆਈਆਂ ਸਨ। ਇਸ ਕਾਰਨ ਕਈ ਵਿਦਿਆਰਥੀ ਅਤੇ ਕਰਮਚਾਰੀ ਵਿਦੇਸ਼ਾਂ ਵਿੱਚ ਫਸ ਗਏ ਸਨ। ਬਾਅਦ ਵਿੱਚ ਟਰੰਪ ਨੇ ਇਸ ਕ੍ਰਮ ਵਿੱਚ ਵੈਨੇਜ਼ੁਏਲਾ ਅਤੇ ਉੱਤਰੀ ਕੋਰੀਆ ਵਰਗੇ ਦੇਸ਼ਾਂ ਨੂੰ ਸ਼ਾਮਲ ਕੀਤਾ।

ਓਪਨ ਡੋਰ 2024 ਨੇ ਹਾਲ ਹੀ ਵਿੱਚ ਇੰਟਰਨੈਸ਼ਨਲ ਐਜੂਕੇਸ਼ਨਲ ਐਕਸਚੇਂਜ ਦੇ ਸਬੰਧ ਵਿੱਚ ਇੱਕ ਰਿਪੋਰਟ ਜਾਰੀ ਕੀਤੀ ਸੀ। ਇਸ ਰਿਪੋਰਟ ਮੁਤਾਬਕ ਅਮਰੀਕਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿਚ 23 ਫੀਸਦੀ ਦਾ ਵਾਧਾ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਵਿੱਚ 11 ਲੱਖ ਵਿਦੇਸ਼ੀ ਵਿਦਿਆਰਥੀ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment