ਵਾਸਿ਼ੰਗਟਨ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਜਹਾਜ਼ ਮੰਗਲਵਾਰ ਰਾਤ ਤੂਫਾਨੀ ਮੌਸਮ ‘ਚ ਫਸ ਗਿਆ। ਜਿਸ ਕਾਰਨ ਜਹਾਜ਼ ਨੂੰ ਵਾਸ਼ਿੰਗਟਨ ਖੇਤਰ ਦੇ ਇਕ ਹਵਾਈ ਅੱਡੇ ਵੱਲ ਮੋੜਨਾ ਪਿਆ। ਜਦੋਂ ਇਹ ਘਟਨਾ ਵਾਪਰੀ, ਹੈਰਿਸ ਜਾਰਜੀਆ ਦੀ ਯਾਤਰਾ ਤੋਂ ਵਾਪਿਸ ਆ ਰਹੀ ਸੀ।
ਅਮਰੀਕੀ ਉਪ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਕਰਸਟਨ ਐਲਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਹਾਜ਼, ਜੀਏ ਏਅਰ ਫੋਰਸ 2, ਨੂੰ ਮੰਗਲਵਾਰ ਰਾਤ ਨੂੰ ਖਰਾਬ ਮੌਸਮ ਕਾਰਨ ਜੁਆਇੰਟ ਬੇਸ ਐਂਡਰਿਊਜ਼ ਤੋਂ ਡੁਲਸ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਆਪਣੀ ਜਾਣਕਾਰੌ ਗੁੱਪਤ ਰੱਖਣ ਦੀ ਸ਼ਰਤ ‘ਤੇ ਦਸਿਆ ਕਿ ਜਹਾਜ਼ ਨੂੰ ਵਿੰਡ ਸ਼ੀਅਰ ਦਾ ਸਾਹਮਣਾ ਕਰਨਾ ਪਿਆ।ਇਸ ਨਾਲ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ।
ਜਹਾਜ਼ ਤੋਂ ਉਤਰਨ ਤੋਂ ਬਾਅਦ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਮੈਂ ਠੀਕ ਹਾਂ, ਅਸੀਂ ਸਾਰੇ ਸੁਰੱਖਿਅਤ ਹਾਂ।’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।