ਵਾਸ਼ਿੰਗਟਨ: ਮਹਾਮਾਰੀ ਕੋਰੋਨਾ ਵਾਇਰਸ ਨੇ ਅਮਰੀਕਾ ਵਿੱਚ 24 ਘੰਟੇ ਅੰਦਰ 2000 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਜੌਹਨ ਹਾਪਕਿੰਸ ਦੇ ਤਾਜ਼ਾ ਅੰਕੜਿਆਂ ਮੁਤਾਬਕ ਇੱਥੇ 24 ਘੰਟੇ ਵਿੱਚ 2073 ਲੋਕਾਂ ਦੀ ਮੌਤ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੋਰੋਨਾ ਮਹਾਮਾਰੀ ਨੂੰ ਪਰਲ ਹਾਰਬਰ ਅਤੇ 9/11 ਹਮਲੇ ਤੋਂ ਵੀ ਭਿਆਨਕ ਦੱਸਿਆ ਹੈ।
#BREAKING US virus death toll climbs by 2,073 in 24 hours: Johns Hopkins University pic.twitter.com/0YIItCPQxA
— AFP news agency (@AFP) May 7, 2020
ਉੱਥੇ ਹੀ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 58 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਸੰਕਰਮਿਤਾਂ ਦੀ ਗਿਣਤੀ 37 ਲੱਖ 27 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਜਦਕਿ 12 ਲੱਖ 42 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਦੁਨੀਆ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਵਿੱਚ ਮ੍ਰਿਤਕਾਂ ਦੀ ਗਿਣਤੀ 72 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 12 ਲੱਖ 37 ਹਜ਼ਾਰ ਤੋਂ ਜ਼ਿਆਦਾ ਲੋਕ ਲਪੇਟ ਵਿੱਚ ਹਨ।