ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਸਣੇ ਕਈ ਵੀਜ਼ਾ ਬਿਨੈਕਾਰਾਂ ਨੂੰ ਦਿੱਤੀ ਵੱਡੀ ਰਾਹਤ

TeamGlobalPunjab
2 Min Read

ਵਾਸ਼ਿੰਗਟਨ: ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਰਤ ਸਥਿਤ ਆਪਣੇ ਦੂਤਾਵਾਸਾਂ ‘ਚ ਅਮਰੀਕਾ ਨੇ 31 ਦਸੰਬਰ ਤੱਕ ਵਿਦਿਆਰਥੀਆਂ ਤੇ ਕਾਮਿਆਂ ਸਣੇ ਕਈ ਵੀਜ਼ਾ ਬਿਨੈਕਾਰਾਂ ਨੂੰ ਨਿੱਜੀ ਇੰਟਰਵਿਊ ਤੋਂ ਛੋਟ ਦਿੱਤੀ ਹੈ। ਇੰਟਰਵਿਊ ਲਈ ਨਿੱਜੀ ਤੌਰ ‘ਤੇ ਪੇਸ਼ ਹੋਣ ਦੀ ਸ਼ਰਤ ਵਿੱਚ ਜਿਹੜੇ ਬਿਨੈਕਾਰਾਂ ਨੂੰ ਛੋਟ ਦਿੱਤੀ ਹੈ, ਉਨਾਂ ਵਿੱਚ ਵਿਦਿਆਰਥੀ, ਕਾਮੇ (ਐਚ-1, ਐਚ 2, ਐਚ-3 ਅਤੇ ਵਿਅਕਤੀਗਤ ਐਲ ਵੀਜ਼ਾ), ਸਭਿਆਚਾਰਕ ਅਤੇ ਅਸਾਧਾਰਣ ਸਮਰੱਥਾ ਵਾਲੇ ਲੋਕ (ਓ.ਪੀ ਤੇ ਕਿਊ ਵੀਜ਼ਾ) ਸ਼ਾਮਲ ਹਨ।

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਏਸ਼ੀਆਈ ਅਮਰੀਕੀਆਂ ਲਈ ਸਲਾਹਕਾਰ ਅਜੈ ਜੈਨ ਨੇ ਦੱਖਣੀ ਮੱਧ ਏਸ਼ੀਆ ਦੇ ਸਹਾਇਕ ਵਿਦੇਸ਼ ਮੰਤਰੀ ਡੋਨਲ ਲੂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨਾਂ ਨੇ ਕਿਹਾ ਕਿ ਵੀਜ਼ਾ ਬਿਨੈਕਾਰਾਂ ਨੂੰ ਇਸ ਸਹਿਯੋਗ ਦੀ ਕਾਫ਼ੀ ਲੋੜ ਸੀ। ਸਾਡੇ ਦੋਸਤਾਂ ਤੇ ਨਜ਼ਦੀਕੀ ਲੋਕਾਂ ਲਈ ਇਹ ਰਾਹਤ ਮਦਦਗਾਰ ਸਾਬਤ ਹੋਵੇਗੀ।

ਅਜੈ ਜੈਨ ਨੇ ਕੈਲੀਫੋਰਨੀਆ ਦੇ ਸਿਲੀਕਾਨ ਵੈਲੀ ਵਿੱਚ ਲੂ ਨਾਲ ਮੀਟਿੰਗ ਦੌਰਾਨ ਵੀਜ਼ੇ ਦਾ ਮੁੱਦਾ ਚੁੱਕਿਆ। ਇਸ ਦੌਰਾਨ ਲੂ ਨੇ ਕਿਹਾ ਕਿ ਅਮਰੀਕਾ ਸਰਕਾਰ ਨੇ ਵਿਦਿਆਰਥੀਆਂ ਸਣੇ ਵੱਖ-ਵੱਖ ਵੀਜ਼ਾ ਲਈ ਅਪਲਾਈ ਕਰਨ ਵਾਲ ਬਿਨੈਕਾਰਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਇਸ ਸਾਲ 31 ਦਸੰਬਰ ਤੱਕ ਵੀਜ਼ਾ ਬਿਨੈਕਾਰਾਂ ਨੂੰ ਨਿੱਜੀ ਇੰਟਰਵਿਊ ਤੋਂ ਛੋਟ ਦੇ ਦਿੱਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment