ਅਮਰੀਕਾ ‘ਚ ਵਿਦਿਆਰਥੀਆਂ ਨੂੰ ਵੱਡਾ ਝਟਕਾ, 2 ਲੱਖ ਭਾਰਤੀਆਂ ਦੀ ਹੋ ਸਕਦੀ ਘਰ ਵਾਪਸੀ !

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ‘ਚ ਪੜ੍ਹਾਈ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡਾ ਝੱਟਕਾ ਲੱਗਿਆ ਹੈ। ਕੋਰੋਨਾ ਵਾਇਰਸ ਮਹਾਮਾਰੀ ਦੇ ਚਲਦਿਆਂ ਅਮਰੀਕਾ ਨੇ ਵਿਦਿਆਰਥੀ ਵੀਜ਼ਾ ਵਾਪਸ ਲੈਣ ਦਾ ਫੈਸਲਾ ਲਿਆ ਹੈ। ਅਮਰੀਕਾ ਨੇ ਸੋਮਵਾਰ ਨੂੰ ਅਜਿਹੇ ਵਿਦਿਆਰਥੀਆਂ ਤੋਂ ਵਿਦਿਆਰਥੀ ਵੀਜ਼ਾ ਵਾਪਸ ਲੈਣ ਦਾ ਐਲਾਨ ਕੀਤਾ ਜਿਨ੍ਹਾਂ ਦੀ ਕਲਾਸ ਕੋਰੋਨਾ ਦੇ ਕਾਰਨ ਸਿਰਫ ਆਨਲਾਈਨ ਮਾਡਲ ‘ਤੇ ਹੋ ਰਹੀ ਹੈ।

ਇੱਕ ਰਿਪੋਰਟ ਮੁਤਾਬਕ, ਇਮੀਗਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਨੇ ਕਿਹਾ ਕਿ ਅਮਰੀਕਾ ਵਿੱਚ ਸਟੂਡੈਂਟ ਵੀਜ਼ਾ ‘ਤੇ ਇਸ ਤਰ੍ਹਾਂ ਦੇ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦਿੱਤਾ ਜਾਵੇਗਾ। ਆਈਸੀਈ ਨੇ ਕਿਹਾ ਹੈ ਕਿ ਵਿਦਿਆਰਥੀ ਵੀਜ਼ਾ ‘ਤੇ ਅਮਰੀਕਾ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀ ਜਿਨ੍ਹਾਂ ਦੇ ਸਕੂਲ ਦੀ ਪੜ੍ਹਾਈ ਸਿਰਫ ਆਨਲਾਈਨ ਹੋ ਰਹੀ ਹੈ, ਉਨ੍ਹਾਂ ਨੂੰ ਅਮਰੀਕਾ ਛੱਡ ਕੇ ਪਰਤਣਾ ਹੋਵੇਗਾ।

ਡੋਨਲਡ ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਨਾਲ 10 ਲੱਖ ਵਿਦਿਆਰਥੀ ਪ੍ਰਭਾਵਿਤ ਹੋਣਗੇ, ਇਨ੍ਹਾਂ ‘ਚ ਦੋ ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਹਨ। ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਵਿਦਿਆਰਥੀ ਚੀਨ ਤੋਂ ਆਉਂਦੇ ਹਨ। ਇਸ ਤੋਂ ਬਾਅਦ ਭਾਰਤੀਆਂ ਦਾ ਨੰਬਰ ਹੈ। ਗਰੈਜੁਏਸ਼ਨ ਜਾਂ ਪੋਸਟ ਗਰੈਜੁਏਸ਼ਨ ਵਾਲੇ ਵਿਦਿਆਰਥੀਆਂ ਲਈ ਐਫ-1 ਅਤੇ ਐਮ-1 ਵੀਜ਼ਾ ਜਾਰੀ ਕੀਤੇ ਜਾਂਦੇ ਹਨ।

ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਜੇਕਰ ਕੋਈ ਵਿਦੇਸ਼ੀ ਵਿਦਿਆਰਥੀ ਆਦੇਸ਼ ਦੇ ਬਾਵਜੂਦ ਅਮਰੀਕਾ ਨਹੀਂ ਛੱਡਦਾ ਤਾਂ ਫਿਰ ਉਸ ਨੂੰ ਜਬਰੀ ਉਸਦੇ ਦੇਸ਼ ਭੇਜ ਦਿੱਤਾ ਜਾਵੇਗਾ।

- Advertisement -

Share this Article
Leave a comment