Home / News / ਅਮਰੀਕਾ : ਟੀਕਾਕਰਨ ਦਾ ਟੀਚਾ  1 ਮਈ ਤੋਂ ਘਟਾ ਕੀਤਾ 19 ਅਪ੍ਰੈਲ ਤੱਕ

ਅਮਰੀਕਾ : ਟੀਕਾਕਰਨ ਦਾ ਟੀਚਾ  1 ਮਈ ਤੋਂ ਘਟਾ ਕੀਤਾ 19 ਅਪ੍ਰੈਲ ਤੱਕ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ 19 ਅਪ੍ਰੈਲ ਤੋਂ ਦੇਸ਼ ਦਾ ਹਰ ਬਾਲਗ ਕੋਰੋਨਾ ਦਾ ਟੀਕਾ ਲਗਵਾ ਸਕੇਗਾ। ਬਾਇਡਨ ਨੇ ਸਾਰੇ ਲੋਕਾਂ ਲਈ ਟੀਕਾਕਰਨ ਦਾ ਟੀਚਾ  1 ਮਈ ਤੋਂ ਘਟਾ 19 ਅਪ੍ਰੈਲ  ਕਰ ਦਿੱਤਾ ਹੈ।

ਦੱਸ ਦਈਏ ਮਹਾਮਾਰੀ ਨਾਲ ਸਭ ਤੋਂ ਜ਼ਿਆਦਾ ਅਮਰੀਕਾ ਪ੍ਰਭਾਵਿਤ ਹੈ। ਚੌਥੇ ਗੇੜ ਦਾ ਇਨਫੈਕਸ਼ਨ ਸਭ ਤੋਂ ਜ਼ਿਆਦਾ ਬਾਲਗਾਂ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ। ਰਾਸ਼ਟਰਪਤੀ ਨੇ 19 ਅਪ੍ਰਰੈਲ ਨੂੰ ਸਾਰੇ ਬਾਲਗਾਂ ਤੋਂ ਪਹਿਲਾਂ ਦੇਸ਼ ਭਰ ਦੇ ਸੀਨੀਅਰ ਨਾਗਰਿਕਾਂ ਨੂੰ ਟੀਕਾਕਰਨ ਕਰਵਾਉਣ ਦੀ ਵੀ ਅਪੀਲ ਕੀਤੀ ਹੈ।

ਇਸਤੋਂ ਇਲਾਵਾ ਬਾਇਡਨ ਨੇ ਕਿਹਾ ਕਿ ਉਨ੍ਹਾਂ ਦੇ 75 ਦਿਨਾਂ ਦੇ ਦਫਤਰ ਦੌਰਾਨ ਵੈਕਸੀਨ ਦੀ 150 ਮਿਲੀਅਨ ਖੁਰਾਕਾਂ ਨਾਗਰਿਕਾਂ ਨੂੰ ਦਿੱਤੀਆਂ ਗਈਆਂ ਹਨ। ਇਸ ਦੌਰਾਨ 75 ਫ਼ੀਸਦੀ ਸੀਨੀਅਰ ਨਾਗਰਿਕਾਂ ਨੂੰ ਵੈਕਸੀਨ ਦੀ ਘੱਟੋ- ਘੱਟ ਇਕ ਖ਼ੁਰਾਕ ਜ਼ਰੂਰ ਦਿੱਤੀ ਗਈ ਹੈ।

Check Also

ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਕੋਰੋਨਾ ਦੀ ਦਵਾਈ ਨੂੰ ਲੈ ਕੇ ਮੁੰਬਈ ਹਾਈ ਕੋਰਟ ਨੇ ਜਾਂਚ ਦੇ ਦਿੱਤੇ ਆਦੇਸ਼

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੌਰਾਨ ਸੋਨੂੰ ਸੂਦ ਲੋਕਾਂ ਦੇ ਮਸੀਹਾ ਬਣ ਕੇ ਉਭਰੇ ਹਨ। ਉਨ੍ਹਾਂ …

Leave a Reply

Your email address will not be published. Required fields are marked *