ਅਮਰੀਕਾ : ਫਰਿਜ਼ਨੋ ਸ਼ਹਿਰ ‘ਚ ਪੰਜਾਬੀ ਜੋੜਾ ਸੜਕ ਦੁਰਘਟਨਾ ਦਾ ਸ਼ਿਕਾਰ, ਪਤਨੀ ਦੀ ਮੌਤ ਤੇ ਪਤੀ ਗੰਭੀਰ ਜ਼ਖ਼ਮੀ

TeamGlobalPunjab
1 Min Read

ਫਰਿਜ਼ਨੋ : ਅਮਰੀਕਾ ਦੇ ਕੈਲੇਫੋਰਨੀਆ ਤੋਂ ਬਹੁਤ ਦੁਖਦ ਖਬਰ ਸਾਹਮਣੇ ਆ ਰਹੀ ਹੈ। ਬੀਤੇ ਹਫਤੇ ਫਰਿਜ਼ਨੋ ਦੇ ਲਾਗਲੇ ਸ਼ਹਿਰ ਕਲੋਵਸ ‘ਚ ਇੱਕ ਪੰਜਾਬੀ ਜੋੜਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਦੌਰਾਨ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਪਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਇਸ ਦੁਰਘਟਨਾ ਤੋਂ ਬਾਅਦ ਪੂਰੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਦਰਅਸਲ ਦਿਲਾਵਰ ਸਿੰਘ ਆਪਣੀ ਪਤਨੀ ਸੁਖਜਿੰਦਰ ਕੌਰ ਨੂੰ ਕਾਰ ਸਿਖਾ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੀ ਕਾਰ ਸੈਂਟਰਲ ਐਵੇਨਿਊ ਅਤੇ ਟੈਂਪਰਿੰਸ ਸਟ੍ਰੀਟ  ਤੇ ਸਟਾਪ ਸਾਈਨ ਮਿੱਸ ਕਰਨ ਕਰਕੇ ਡਲਿਵਰੀ ਟਰੱਕ ਨਾਲ ਜਾ ਟਕਰਾਈ। ਜਿਸ ਦੌਰਾਨ ਸੁਖਜਿੰਦਰ ਕੌਰ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਦਿਲਾਵਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਦਿਲਾਵਰ ਸਿੰਘ ਦੇ ਪਰਿਵਾਰ ‘ਚ ਉਨ੍ਹਾਂ ਦੀਆਂ ਦੋ ਬੇਟੀਆਂ ਹਨ ਜੋ ਇਸ ਘਟਨਾ ਤੋਂ ਬਾਅਦ ਗਹਿਰੇ ਸਦਮੇ ‘ਚ ਹਨ।

ਦਿਲਾਵਰ ਸਿੰਘ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਉਹ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ‘ਚ ਰਹਿ ਰਹੇ ਸਨ। ਸੁਖਜਿੰਦਰ ਕੌਰ ਦਾ ਅੰਤਿਮ ਸੰਸਕਾਰ ਸ਼ਾਂਤ ਭਵਨ ਫਿਊਨਰਲ ਹੋਂਮ ਫਾਊਲਰ ਵਿਖੇ  18 ਸਤੰਬਰ ਦੁਪਿਹਰ 11 ਤੋਂ 1 ਵਜੇ ਦਰਮਿਆਨ ਪਾਇਆ ਜਾਵੇਗਾ।

Share This Article
Leave a Comment