ਅਮਰੀਕਾ : ਤਰਨਜੀਤ ਸੰਧੂ ਨੇ ਭਾਰਤੀ ਮੂਲ ਦੇ ਅਮਰੀਕੀਆਂ ਨੂੰ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਦੀ ਕੀਤੀ ਅਪੀਲ

TeamGlobalPunjab
1 Min Read

ਵਾਸ਼ਿੰਗਟਨ : ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਅਤੇ ਸੀਨੀਅਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਅਮਰੀਕੀ ਪੱਛਮੀ ਤੱਟ ਦਾ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ‘ਚ ਵਿਸ਼ੇਸ਼ ਸਥਾਨ ਹੈ। ਸੰਧੂ ਨੇ ਭਾਰਤੀ ਅਮਰੀਕੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ।

ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪੈਨਸਿਲਵੇਨੀਆ ਸੂਬੇ ਦੇ ਗਵਰਨਰ ਟੌਮ ਵੁਲਫ਼ ਨਾਲ ਮੁਲਾਕਾਤ ਕਰਕੇ ਭਾਰਤ ਨਾਲ ਰਿਸ਼ਤੇ ਵਧਾਉਣ ਦੇ ਮਕਸਦ ਨਾਲ ਇਕੱਠਿਆਂ ਕੰਮ ਕਰਨ ‘ਤੇ ਸਹਿਮਤੀ ਜਤਾਈ। ਦੋਵਾਂ ਨੇ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੈਨਸਿਲਵੇਨੀਆ ਵਿੱਚ ਪ੍ਰਵਾਸੀ ਭਾਰਤੀਆਂ ਇੱਥੋਂ ਦੀ ਅਰਥਵਿਵਸਥਾ ਦੀ ਨੀਂਹ ਹਨ।

ਤਰਨਜੀਤ ਸਿੰਘ ਸੰਧੂ ਨੇ ਪੱਛਮੀ ਤੱਟ ਵਿੱਚ ਪ੍ਰਵਾਸੀ ਭਾਰਤੀਆਂ ਨਾਲ ਪਹਿਲੀ ਡਿਜੀਟਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਵਾਸੀ ਭਾਰਤੀਆਂ ਦਾ ਇਸ ਖੇਤਰ ‘ਚ ਅਹਿਮ ਯੋਗਦਾਨ ਰਿਹਾ ਹੈ। ਉਨਾਂ ਕਿਹਾ ਕਿ ਅਮਰੀਕਾ ਆਪਣੀ ਅੱਤ ਆਧੁਨਿਕ ਟੈਕਨਾਲੋਜੀ ਦੇ ਨਾਲ ਮੇਕ ਇਨ ਇੰਡੀਆ, ਡਿਜੀਟਲ ਇੰਡੀਆ ਅਤੇ ਸਟਾਰਟਅਪ ਇੰਡੀਆ ਜਿਹੇ ਪ੍ਰੋਗਰਾਮਾਂ ਵਿੱਚ ਅਹਿਮ ਭਾਈਵਾਲ ਬਣ ਸਕਦਾ ਹੈ।

Share this Article
Leave a comment