ਟੈਕਸਾਸ ਦੇ ਆਸਟਿਨ ਸ਼ਹਿਰ ‘ਚ ਹੋਈ ਗੋਲੀਬਾਰੀ, 13 ਲੋਕ ਜ਼ਖਮੀ, ਸ਼ੱਕੀ ਸ਼ੂਟਰ ਗ੍ਰਿਫ਼ਤ ਤੋਂ ਬਾਹਰ

TeamGlobalPunjab
1 Min Read

ਟੈਕਸਾਸ: ਅਮਰੀਕਾ ਦੇ ਟੈਕਸਾਸ ਸੂਬੇ ਦੇ ਆਸਟਿਨ ਸ਼ਹਿਰ ਵਿਚ ਸ਼ਨੀਵਾਰ ਸਵੇਰੇ ਗੋਲੀਬਾਰੀ ਵਿਚ 13 ਲੋਕ ਜ਼ਖ਼ਮੀ ਹੋ ਗਏ।ਪੁਲਿਸ ਨੇ ਦੱਸਿਆ ਕਿ ਸ਼ੱਕੀ ਸ਼ੂਟਰ ਹਾਲੇ ਗ੍ਰਿਫ਼ਤ ਤੋਂ ਬਾਹਰ ਹੈ। ਆਸਟਿਨ ਪੁਲਿਸ ਵਿਭਾਗ ਦੇ ਅੰਤਰਿਮ ਮੁਖੀ ਜੋਸੇਫ ਚਾਕੋਨ ਨੇ ਇਕ ਬਿਆਨ ‘ਚ ਕਿਹਾ ਕਿ ਜ਼ਖ਼ਮੀਆਂ ‘ਚੋਂ ਦੋ ਦੀ ਹਾਲਤ ਗੰਭੀਰ ਹੈ।ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਦੇਰ ਰਾਤ ਡੇਢ ਵਜੇ ਤੋਂ ਪਹਿਲਾਂ ਗੋਲੀਬਾਰੀ ਹੋਈ।

ਚਾਕੋਨ ਨੇ ਦੱਸਿਆ ਕਿ 11 ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਵਿਚ ਲਿਜਾਇਆ ਗਿਆ ਹੈ, ਜਦੋਂ ਕਿ ਇਕ ਹੋਰ ਜ਼ਖ਼ਮੀ ਨੂੰ ਦੂਜੇ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਅਤੇ ਇਕ ਵਿਅਕਤੀ ਨੂੰ ਆਈ.ਸੀ.ਯੂ. ਵਿਚ ਦਾਖ਼ਲ ਕਰਾਇਆ ਗਿਆ ਹੈ।

Share this Article
Leave a comment