ਨਿਊਜ਼ ਡੈਸਕ: ਅਜਕਲ ਨੌਜਵਾਨ ਪੀੜੀ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ।ਉਨ੍ਹਾਂ ਨੂੰ ਇੰਝ ਜਾਪਦਾ ਹੈ ਕਿ ਵਿਦੇਸ਼ਾਂ ‘ਚ ਆਪਣੇ ਦੇਸ਼ ਨਾਲੋਂ ਵਧੇਰੇ ਸੁਖ ਸਹੁਲਤਾਂ ਹਨ।ਜਿਸ ਕਾਰਨ ਉਹ ਆਪਣਾ ਭੱਵਿਖ ਸਵਾਰ ਲੈਣਗੇ।ਮਾਂਪੇ ਵੀ ਕਰਜ਼ਾ ਚੁੱਕ ਕੇ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਦੇ ਨੇ, ਤਾਂ ਜੋ ਉਹ ਆਪਣੇ ਪੈਰਾਂ ਤੇ ਖੜੇ ਹੋ ਸਕਣ। ਜਦੋਂ ਨੌਜਵਾਨ ਪੀੜੀ ਵਿਦੇਸ਼ ਜਾਕੇ ਮਿਹਨਤ ਕਰਦੇ ਨੇ ਤਾਂ ਵਧੀਆ ਲਗਦਾ ਹੈ ਪਰ ਜਦੋਂ ਉਨ੍ਹਾਂ ਦੀਆਂ ਬੇਵਕਤੀ ਮੌ.ਤਾਂ ਦੀਆਂ ਖ਼ਬਰਾਂ ਆਉਂਦੀਆਂ ਨੇ ਤਾਂ ਰੂਹ ਕੁਰਲਾ ਉਠਦੀ ਹੈ। ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। 28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ ਹੋ ਗਈ ਹੈ।ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਜੋ ਨੌ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉਸਦੀ ਕੰਮ ਦੇ ਦੌਰਾਨ ਦਿਲ ਦਾ ਦੌਰਾ ਪੈਣ ਦੇ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਨਾਭਾ ਦੀ ਸਭ ਤਹਿਸੀਲ ਭਾਦਸੋਂ ਦਾ ਰਹਿਣ ਵਾਲਾ ਸੀ। ਜਿਵੇਂ ਇਹ ਖਬਰ ਪਰਿਵਾਰਿਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ । ਪਿਤਾ ਨੇ 20 ਲੱਖ ਦਾ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਕਿ ਉਹ ਉਨਾਂ ਦੇ ਬੁਢਪੇ ਦਾ ਸਹਾਰਾ ਬਣੇਗਾ ਪਰ ਪਰਿਵਾਰਕ ਮੈਂਬਰਾਂ ਦੇ ਸੁਪਨੇ ‘ਤੇ ਉਨ੍ਹਾਂ ਦਾ ਪੁੱਤਰ ਦੋਵੇਂ ਹੀ ਖਤਮ ਹੋ ਗਏ ਹਨ। ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਮ੍ਰਿਤਕ ਪੁੱਤਰ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਆਖਰੀ ਸਮੇਂ ਆਪਣੇ ਰੀਤੀ ਰਿਵਾਜਾਂ ਦੇ ਨਾਲ ਆਪਣੇ ਪੁੱਤ ਦਾ ਸੰਸਕਾਰ ਕਰ ਸਕਣ।
ਇਸ ਮੌਕੇ ਤੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕੀ ਮੇਰਾ ਪੁੱਤਰ ਨੌ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਕਿਉਂਕਿ ਮੇਰੀ ਨੂੰਹ ਵੀ ਪਿਛਲੇ ਦੋ ਸਾਲਾਂ ਤੋਂ ਕਨੇਡਾ ਵਿਖੇ ਸਟਡੀ ਕਰ ਰਹੀ ਹੈ ਅਤੇ ਉਸ ਵੱਲੋਂ ਹੀ ਮੇਰੇ ਪੁੱਤਰ ਨੂੰ ਵਰਕ ਪਰਮਿਟ ‘ਤੇ ਬੁਲਾਇਆ ਸੀ ਅਤੇ ਮੈਂ 20 ਲੱਖ ਦਾ ਕਰਜ਼ਾ ਚੁੱਕ ਕੇ ਇਹਨਾਂ ਨੂੰ ਭੇਜਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।