ਉੱਤਰ ਪ੍ਰਦੇਸ਼ : ਵਿਧਾਨ ਸਭਾ ‘ਚ ਕੋਰੋਨਾ ਦੀ ਦਸਤਕ, 20 ਮੈਂਬਰਾਂ ਕੋਰੋਨਾ ਪਾਜ਼ੀਟਿਵ

TeamGlobalPunjab
1 Min Read

ਲਖਨਊ : ਉੱਤਰ ਪ੍ਰਦੇਸ਼ ‘ਚ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ‘ਚ ਕੋਰੋਨਾ ਦਾ ਧਮਾਕਾ ਹੋਇਆ ਹੈ। ਵਿਧਾਨ ਸਭਾ ਦੇ 20 ਸਟਾਫ਼ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੱਸ ਦੇਈਏ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਸਾਰੇ ਵਿਧਾਇਕਾਂ ਅਤੇ ਵਿਧਾਨ ਸਭਾ ਦੇ ਸਮੂਹ ਕਰਮਚਾਰੀਆਂ ਦਾ ਕੋਰੋਨਾ ਟੈੱਸਟ ਕੀਤਾ ਗਿਆ ਸੀ। ਜਿਸ ‘ਚੋਂ 20 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਕੋਰੋਨਾ ਪਾਜ਼ੀਟਿਵ ਮਿਲੇ ਵਿਧਾਨ ਸਭਾ ਦੇ ਸਟਾਫ਼ ‘ਚ ਸੁਰੱਖਿਆ ਗਾਰਡ ਵੀ ਸ਼ਾਮਲ ਹਨ। ਫਿਲਹਾਲ ਅਸੈਂਬਲੀ ਦੇ ਸਾਰੇ ਸਟਾਫ ਦੀ ਕੋਰੋਨਾ ਜਾਂਚ ਜਾਰੀ ਹੈ।

ਵਿਧਾਨ ਸਭਾ ਸਪੀਕਰ ਨਾਰਾਇਣ ਦੀਕਸ਼ਿਤ ਨੇ ਕਿਹਾ ਕਿ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਤਿੰਨ ਦਿਨਾਂ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀ ਬਾਰੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਬਾਅਦ 19 ਅਗਸਤ ਨੂੰ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਇਕ ਵਰਚੁਅਲ ਬੈਠਕ ਕੀਤੀ ਜਾਏਗੀ, ਜਿਸ ਵਿਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਮੌਜੂਦ ਰਹਿਣਗੇ।

ਉੱਤਰ ਪ੍ਰਦੇਸ਼ ‘ਚ ਹੁਣ ਤੱਕ ਕੋਰੋਨਾ ਦੇ 1 ਲੱਖ 50 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2400 ਤੋਂ ਵੱਧ ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਜਦ ਕਿ 1 ਲੱਖ ਦੇ ਕਰੀਬ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।

Share this Article
Leave a comment