ਦੇਹਰਾਦੂਨ :- ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਵਤ ਰਾਜ ਭਵਨ ਪਹੁੰਚੇ ਤੇ ਆਪਣਾ ਅਸਤੀਫਾ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਸੌਂਪਿਆ।
ਪਿਛਲੇ ਕੁੱਝ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਭਾਜਪਾ ਹਾਈ ਕਮਾਨ ਨੇ ਉੱਤਰਾਖੰਡ ‘ਚ ਲੀਡਰਸ਼ਿਪ ਬਦਲਣ ਦਾ ਫੈਸਲਾ ਲਿਆ ਹੈ। ਇਸ ਸਬੰਧ ‘ਚ ਰਾਵਤ ਨੂੰ ਦਿੱਲੀ ਬੁਲਾਇਆ ਗਿਆ ਸੀ। ਆਖਰਕਾਰ, ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ।
ਤ੍ਰਿਵੇਂਦਰ ਸਿੰਘ ਰਾਵਤ ਤੋਂ ਬਾਅਦ ਤੀਰਥ ਸਿੰਘ ਰਾਵਤ ਨਵੇਂ ਪ੍ਰਧਾਨ ਮੰਤਰੀ ਬਣਨ ਤੇ ਸਭ ਨੇ ਸਹਿਮਤੀ ਜਤਾਈ, ਹੁਣ ਉਤਰਾਖੰਡ ਦਾ ਕਮਾਨ ਤੀਰਥ ਸਿੰਘ ਰਾਵਤ ਸੰਭਾਲਣਗੇ।