ਉੱਤਰਾਖੰਡ ਵਿਧਾਨ ਸਭਾ ਨੇ ਰਚਿਆ ਇਤਿਹਾਸ , ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਵਾਲਾ ਬਣਿਆ ਪਹਿਲਾ ਰਾਜ

Rajneet Kaur
2 Min Read

ਨਿਊਜ਼ ਡੈਸਕ: ਉੱਤਰਾਖੰਡ ਵਿਧਾਨ ਸਭਾ ਨੇ ਬੁੱਧਵਾਰ ਨੂੰ ਯੂਨੀਫਾਰਮ ਸਿਵਲ ਕੋਡ ਬਿੱਲ ਪਾਸ ਕੀਤਾ ਹੈ। ਉੱਤਰਾਖੰਡ ਅਜਿਹਾ ਕਰਨ ਵਾਲਾ ਆਜ਼ਾਦ ਭਾਰਤ ਦਾ ਪਹਿਲਾ ਰਾਜ ਬਣ ਗਿਆ ਹੈ।ਇਹ ਬਿੱਲ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੁਆਰਾ ਪੇਸ਼ ਕੀਤਾ ਗਿਆ। ਜਿਸ ਦਾ ਉਦੇਸ਼ ਸਾਰੇ ਨਾਗਰਿਕਾਂ ਲਈ ਉਨ੍ਹਾਂ ਦੇ ਧਰਮ ਦੀ ਪਰਵਾਹ ਕੀਤੇ ਬਿਨਾਂ ਇਕਸਾਰ ਵਿਆਹ, ਤਲਾਕ, ਜ਼ਮੀਨ, ਜਾਇਦਾਦ ਅਤੇ ਵਿਰਾਸਤ ਕਾਨੂੰਨ ਸਥਾਪਿਤ ਕਰਨਾ ਹੈ।

ਇਸ ਤੋਂ ਪਹਿਲਾਂ ਬਿੱਲ ਨੂੰ ਲੈ ਕੇ ਵਿਧਾਨ ਸਭਾ ‘ਚ ਜ਼ੋਰਦਾਰ ਬਹਿਸ ਹੋਈ ਅਤੇ ਬੁੱਧਵਾਰ ਨੂੰ ਵੀ ਇਸ ‘ਤੇ ਚਰਚਾ ਜਾਰੀ ਰਹੀ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਭ ਤੋਂ ਪਹਿਲਾਂ ਇਸ ਬਿੱਲ ਨੂੰ ਸਦਨ ਦੀ ਚੋਣ ਕਮੇਟੀ ਕੋਲ ਭੇਜਣ ਦੀ ਮੰਗ ਕੀਤੀ। ਹਾਲਾਂਕਿ ਇਸ ਤੋਂ ਬਾਅਦ ਬਿੱਲ ਨੂੰ ਵਿਧਾਨ ਸਭਾ ‘ਚ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਇਸ ਤਰ੍ਹਾਂ ਉੱਤਰਾਖੰਡ ਨੇ ਇਤਿਹਾਸ ਰਚਿਆ ਹੈ।

ਧਾਮੀ ਸਰਕਾਰ ਨੇ ਯੂਸੀਸੀ ‘ਤੇ ਕਾਨੂੰਨ ਪਾਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। UCC ਵਿੱਚ ਵਿਆਹ, ਤਲਾਕ, ਵਿਰਾਸਤ, ਗੋਦ ਲੈਣ ਅਤੇ ਹੋਰ ਮਾਮਲਿਆਂ ਨਾਲ ਸਬੰਧਿਤ ਸਾਰੇ ਧਾਰਮਿਕ ਭਾਈਚਾਰਿਆਂ ਲਈ ਸਾਂਝੇ ਕਾਨੂੰਨ ਸ਼ਾਮਿਲ ਹਨ। ਇਸ ਖਰੜੇ ਨੂੰ ਤਿਆਰ ਕਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ।ਸੇਵਾਮੁਕਤ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਨੇ ਪਿਛਲੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਆਪਣੀ ਰਿਪੋਰਟ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ ‘ਤੇ ਵਿਧਾਨ ਸਭਾ ਤੋਂ ਪਾਸ ਹੋਣ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment