ਪੰਜਾਬ ਨੂੰ ਲੋੜ ਮੁਤਾਬਕ ਨਹੀਂ ਮਿਲੀ ਵੈਕਸੀਨ, ਟੀਕਾਕਰਨ ‘ਚ ਹੋ ਸਕਦੀ ਦੇਰੀ: ਸਿਹਤ ਮੰਤਰੀ

TeamGlobalPunjab
1 Min Read

ਚੰਡੀਗੜ੍ਹ: ਕੋਰੋਨਾ ਮਾਹਾਂਮਾਰੀ ਦੀ ਦੂਜੀ ਲਹਿਰ ਨੇ ਪੂਰੇ ਭਾਰਤ ‘ਚ ਕਹਿਰ ਮਚਾਇਆ ਹੋਇਆ ਹੈ। ਪੰਜਾਬ ਵਿੱਚ ਬੀਤੇ ਦਿਨੀਂ 142 ਮੌਤਾਂ ਦਰਜ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ  ਸੂਬੇ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 8772 ਤੱਕ ਪਹੁੰਚ ਗਈ। ਕੋਰੋਨਾ ਨੂੰ ਠੱਲ੍ਹ ਪਾਉਣ ਲਈ ਸਰਕਾਰਾਂ ਵਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਉੱਥੇ ਹੀ ਕੇਂਦਰ ਸਰਕਾਰ ਵੱਲੋਂ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਫੈਸਲਾ ਲਿਆ ਗਿਆ ਸੀ। ਜਿਸ ਲਈ ਸੂਬਾ ਸਰਕਾਰਾਂ ਨੇ ਕੇਂਦਰ ਸਰਕਾਰ ਤੋਂ ਵੈਕਸੀਨ ਦੀ ਮੰਗ ਕੀਤੀ ਸੀ। ਇਸ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਵੱਡਾ ਬਿਆਨ ਆਇਆ ਹੈ।

ਬਲਬੀਰ ਸਿੱਧੂ ਨੇ ਕਿਹਾ ਕਿ ‘ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕਰੀਬ 30 ਲੱਖ ਕੋਰੋਨਾ ਵੈਕਸੀਨ ਦੀ ਮੰਗ ਕੀਤੀ ਸੀ ਪਰ ਪੰਜਾਬ ਨੂੰ ਲੋੜ ਮੁਤਾਬਕ ਵੈਕਸੀਨ ਨਹੀਂ ਮਿਲੀ ਹੈ। ਇਸ ਲਈ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕੋਵਿਡ-19 ਟੀਕੇ ਲੱਗਣ ਵਿੱਚ ਦੇਰੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਕੋਲ ਸਟਾਫ ਤਾਂ ਹੈ ਪਰ ਟੀਕੇ ਨਹੀਂ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ‘ਚ ਮੈਡੀਕਲ ਆਕਸੀਜਨ ਦੀ ਘਾਟ ਵੀ ਦੇਖੀ ਜਾ ਰਹੀ ਹੈ।

- Advertisement -

Share this Article
Leave a comment