ਨਵੀਂ ਦਿੱਲੀ :- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਕਿਹਾ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾਵੇਗੀ। ਪਹਿਲਾਂ ਇਹ ਸਿਰਫ 45 ਸਾਲ ਦੇ ਨਾਗਰਿਕਾਂ ਤਕ ਸੀਮਤ ਸੀ।
ਦੱਸ ਦਈਏ ਇਹ ਟੀਕਾਕਰਨ ਦਾ ਤੀਜਾ ਪੜਾਅ ਹੋਵੇਗਾ। ਕੇਂਦਰ ਸਰਕਾਰ ਨੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਤੀਜੇ ਪੜਾਅ ‘ਚ ਟੀਕਿਆਂ ਦੀ ਖਰੀਦ ਤੇ ਟੀਕਾ ਲਗਵਾਉਣ ‘ਚ ਢਿੱਲ ਦਿੱਤੀ ਜਾ ਰਹੀ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਟੀਕਾ ਨਿਰਮਾਤਾਵਾਂ ਨੂੰ ਉਤਪਾਦਨ ਤੇ ਵਧਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।
ਇਸਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਡਾਕਟਰਾਂ ਨਾਲ ਬੈਠਕ ‘ਚ ਕਿਹਾ ਕਿ ਕੋਵਿਡ-19 ਨਾਲ ਲੜਾਈ ‘ਚ ਟੀਕਾਕਰਨ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਨੇ ਡਾਕਟਰਾਂ ਤੋਂ ਜ਼ਿਆਦਾ ਲੋਕਾਂ ਨੂੰ ਟੀਕਾ ਲਾਉਣ ਲਈ ਉਤਸ਼ਾਹਤ ਕਰਨ ਲਈ ਕਿਹਾ। ਪੀਐਮ ਨੇ ਕਿਹਾ ਕਿ ਲੋਕ ਟੀਕਾ ਲਵਾਉਣ ਤੋਂ ਘਬਰਾਉਣ ਨਾ।