18-45 ਉਮਰ ਵਰਗ ਦੇ ਕੈਦੀਆਂ ਦਾ ਟੀਕਾਕਰਨ ਸ਼ੁਰੂ

TeamGlobalPunjab
1 Min Read

ਚੰਡੀਗੜ੍ਹ: ਸਰਕਾਰ ਨੇ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਹਰੇਕ ਲਈ ਟੀਕਾਕਰਨ ਦੀ ਆਗਿਆ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਦੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ-ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ।

ਤਿਹਾੜ ਦੀ ਕੇਂਦਰੀ ਜੇਲ ਨੰਬਰ 5 ਵਿੱਚ ਮੰਗਲਵਾਰ ਨੂੰ 18 ਤੋਂ 45 ਉਮਰ ਸਮੂਹ ਦੇ 100 ਤੋਂ ਵਧ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਡਾਇਰੈਕਟਰ ਜਨਰਲ ਸੰਦੀਪ ਗੋਇਲ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ 45 ਸਾਲਾਂ ਤੋਂ ਵੱਧ ਉਮਰ ਦੇ ਕੁੱਲ 1,472 ਕੈਦੀਆਂ ਨੂੰ ਤਿੰਨ ਜੇਲ੍ਹਾਂ ਵਿੱਚ ਟੀਕਾਕਰਨ ਕੀਤਾ ਗਿਆ ਹੈ।

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫ਼ਸਰ ਵਿਕਾਸ ਗਰਗ ਨੇ ਸਹਿ-ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 245 ,ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਇੱਕ,  ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ।

Share this Article
Leave a comment