ਡਰੱਗ ਕੰਟਰੋਲਰ ਵੱਲੋਂ 12 ਤੋਂ 18 ਸਾਲ ਦੇ ਬੱਚਿਆਂ ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ

TeamGlobalPunjab
1 Min Read

ਨਵੀਂ ਦਿੱਲੀ: ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਨੇ 12 ਤੋਂ 18 ਸਾਲ ਦੇ ਬੱਚਿਆਂ ਦੇ ਕੋਰੋਨਾ ਰੋਕੂ ਟੀਕੇ ਕੋਰਬੇਵੈਕਸ ਲਾਉਣ ਨੂੰ ਸ਼ਰਤਾਂ ਤਹਿਤ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਵਿੱਚ ਟੀਕੇ ਬਣਾਉਣ ਵਾਲੇ ਬਾਇਓਲੋਜੀਕਲ ਈ. ਲਿਮਟਿਡ ਨੇ ਜਾਣਕਾਰੀ ਦਿੱਤੀ ਕਿ ਦੇਸ਼ ਵਿਚ ਉਕਤ ਉਮਰ ਦੇ ਬੱਚਿਆਂ ਵਿਚ ਕਰੋਨਾ ਵੈਕਸੀਨ ਦੀ ਹੰਗਾਮੀ ਵਰਤੋਂ ਲਈ ਮਨਜ਼ੂਰੀ ਮਿਲ ਗਈ ਹੈ।

ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (DCGI) ਦੀ ਵਿਸ਼ਾ ਮਾਹਿਰ ਕਮੇਟੀ (SEC) ਨੇ ਕੁਝ ਸ਼ਰਤਾਂ ਦੇ ਅਧੀਨ, 12 ਤੋਂ 18 ਸਾਲ ਦੀ ਉਮਰ ਦੇ ਸਮੂਹ ਲਈ, Corbevax, COVID-19 ਵੈਕਸੀਨ ਨੂੰ ਐਮਰਜੈਂਸੀ ਵਰਤੋਂ ਦੇ ਅਧਿਕਾਰ ਦੀ ਮਨਜ਼ੂਰੀ ਦਿੱਤੀ ਹੈ, ਜੋ ਕੋਵਿਡ-19 ਖਿਲਾਫ ਭਾਰਤ ਦਾ ਪਹਿਲਾ ਸਵਦੇਸ਼ੀ ਰੂਪ ਨਾਲ ਵਿਕਸਿਤ RBD ਪ੍ਰੋਟੀਨ ਸਬ-ਯੂਨਿਟ ਵੈਕਸੀਨ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment