ਗਾਂਧੀ ਨਗਰ: ਗੁਜਰਾਤ ਦੇ ਵਡੋਦਰਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਦੋ ਟਰੱਕਾਂ ਵਿਚਾਲੇ ਵਾਪਰਿਆ ਹੈ। ਦਰਅਸਲ ਮਿੰਨੀ ਟਰੱਕ ‘ਚ ਸਵਾਰ ਹੋ ਕੇ ਲੋਕ ਜਾ ਰਹੇ ਸਨ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਵੱਡੇ ਟਰੱਕ ਨਾਲ ਜ਼ਬਰਦਤ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਮਿੰਨੀ ਟਰੱਕ ਦੇ ਪਰਖੱਚੇ ਉੱਡ ਗਏ। ਜਿਸ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਤੇ 19 ਲੋਕ ਜ਼ਖਮੀ ਹੋ ਗਏ। ਮਿੰਨੀ ਟਰੱਕ ‘ਤੇ ਸਵਾਰ ਕਈ ਲੋਕ ਦੂਰ ਜਾ ਕੇ ਹੇਠਾਂ ਡਿੱਗੇ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ।
ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਵਡੋਦਰਾ ‘ਚ ਵਾਪਰੇ ਹਾਦਸੇ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਲਿਆ ਹੈ ਅਤੇ ਪ੍ਰਮਾਤਮਾ ਕੋਲ ਪ੍ਰਾਰਥਨਾ ਕਰਦਾ ਹਾਂ ਕਿ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣ। ਹਾਦਸੇ ਵਾਲੀ ਥਾਂ ‘ਤੇ ਪ੍ਰਸ਼ਾਸਨ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”