“ਰਾਮ ਸੀਆ ਕੇ ਲਵ ਕੁਸ਼” ਸੀਰੀਅਲ ਨੂੰ ਲੈ ਕੇ ਪੈ ਗਿਆ ਰੌਲਾ ਪੂਰੇ ਪੰਜਾਬ ‘ਚ ਸਹਿਮ ਦਾ ਮਾਹੌਲ, ਵਾਲਮੀਕ ਭਾਈਚਾਰੇ ‘ਚ ਰੋਸ

TeamGlobalPunjab
2 Min Read

[alg_back_button]

ਪਟਿਆਲਾ : ਇੱਥੋਂ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕਲਰ ਟੀ ਵੀ ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ਪ੍ਰੋਗਰਾਮ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ. 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਕਾਰਨ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।

ਕੁਮਾਰ ਅਮਿਤ ਨੇ ਕਿਹਾ ਕਿ ਇਸ ਟੀ ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਪਟਿਆਲਾ ਜਿਲ੍ਹੇ ‘ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੋਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ‘ਤੇ ਰੋਕ ਲਾਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਇਸ ਲੜੀਵਾਰ ਪ੍ਰੋਗਰਾਮ ਦੇ ਪ੍ਰਸਾਰਣ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਇਸ ਸੀਰੀਅਲ ਵਿੱਚ ਭਗਵਾਨ ਵਾਲਮੀਕ ਜੀ ਦੇ ਚਰਿੱਤਰ ਨੇ ਤੋੜ ਮਰੋੜ ਕੇ ਪ੍ਰਸਾਰਿਤ ਕਰਨ ਦੇ ਦੋਸ਼ ਲੱਗ ਰਹੇ ਹਨ। ਜਿਸ ਕਾਰਨ ਵਾਲਮੀਕ ਸਮਾਜ ਬੇਹੱਦ ਗੁੱਸੇ ਵਿੱਚ ਹੈ। ਇਹੋ ਕਾਰਨ ਹੈ ਕਿ ਉਨ੍ਹਾਂ ਨੇ ਅੱਜ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਸੀ ਤੇ ਇਸ ਸੀਰੀਅਲ ਨੂੰ 6 ਸਤੰਬਰ ਤੱਕ ਸੂਬੇ ਅੰਦਰ ਬੰਦ ਕਰਾਉਣ ਲਈ ਕਿਹਾ ਸੀ। ਸਰਕਾਰ ਵੱਲੋਂ ਸੀਰੀਅਲ ਬੰਦ ਕਰਨ ਦੇ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਹੀ ਭਾਵਾਆਧਸ ਦੇ ਸੰਤ ਮੇਗ ਨਾਥ ਦਾ ਕਹਿਣਾ ਹੈ ਕਿ ਬੇਸ਼ੱਕ ਪੰਜਾਬ ਸਰਕਾਰ ਨੇ ਇਹ ਸੀਰੀਅਲ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ ਪਰ ਉਨ੍ਹਾਂ ਦੀ ਮੰਗ ਹੈ ਕਿ ਇਸ ਸੀਰੀਅਲ ਦਾ ਪ੍ਰਸਾਰਨ ਭੂਰੇ ਭਾਰਤ ‘ਚ ਬੰਦ ਹੋਵੇ। ਇਸੇ ਲਈ ਉਨ੍ਹਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

[alg_back_button]

Share this Article
Leave a comment